ਅਦਾਕਾਰ ਧਰਮਿੰਦਰ ਨੇ ਆਪਣੇ ਧੀ ਜਵਾਈ ਨਾਲ ਕੀਤਾ ਗਣੇਸ਼ ਵਿਸਰਜਨ, ਤਸਵੀਰਾਂ ਵਾਇਰਲ

Written by  Shaminder   |  September 02nd 2020 12:08 PM  |  Updated: September 02nd 2020 12:08 PM

ਅਦਾਕਾਰ ਧਰਮਿੰਦਰ ਨੇ ਆਪਣੇ ਧੀ ਜਵਾਈ ਨਾਲ ਕੀਤਾ ਗਣੇਸ਼ ਵਿਸਰਜਨ, ਤਸਵੀਰਾਂ ਵਾਇਰਲ

ਅਦਾਕਾਰ ਧਰਮਿੰਦਰ ਨੇ ਗਣੇਸ਼ ਵਿਸਰਜਨ ਦੇ ਮੌਕੇ ‘ਤੇ ਆਪਣੀ ਧੀ ਈਸ਼ਾ ਦਿਓਲ ਦੇ ਘਰ ਨਜ਼ਰ ਆਏ । ਉਨ੍ਹਾਂ ਨੇ ਆਪਣੀ ਧੀ ਦੇ ਘਰ ਇਸ ਤਿਉਹਾਰ ਨੂੰ ਮਨਾਇਆ । ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਡ੍ਰੀਮ ਗਰਲ ਹੇਮਾ ਮਾਲਿਨੀ ਵੀ ਨਜ਼ਰ ਆਏ । ਚਾਰਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/CEmMbXtguJ5/

ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਅਦਾਕਾਰ ਧਰਮਿੰਦਰ ਦੀ ਗੱਲ ਕਰੀਏ ਤਾਂ ਉਹ ਲਾਕਡਾਊਨ ਦੌਰਾਨ ਆਪਣੇ ਫਾਰਮ ਹਾਊਸ ‘ਤੇ ਹੀ ਨਜ਼ਰ ਆਏ ।

https://www.instagram.com/p/CElJS7mj4lt/

ਉਹ ਅਕਸਰ ਆਪਣੇ ਫਾਰਮ ਹਾਊਸ ਦੇ ਵੀਡੀਓਜ਼ ਅਤੇ ਤਸਵੀਰਾਂ ਸਾਂਝੇ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਧਰਮਿੰਦਰ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਵਿਖਾਈ ਦਿੰਦੇ ਹਨ ।ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਕੁਝ ਵੀਡੀਓਜ਼ ਸਾਂਝੇ ਕੀਤੇ ਸਨ । ਜਿਸ ‘ਚ ਉਹ ਬੱਤਖਾਂ ਦੇ ਨਾਲ ਮਸਤੀ ਕਰਦੇ ਹੋਏ ਵਿਖਾਈ ਦਿੱਤੇ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network