ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦੀਆਂ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਹੋ ਰਹੀਆਂ ਵਾਇਰਲ,ਵੇਖੋ ਤਸਵੀਰਾਂ
ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦੀਆਂ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਹੋ ਰਹੀਆਂ ਵਾਇਰਲ,ਵੇਖੋ ਤਸਵੀਰਾਂ
ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ (Parm Dhillon) ਦੀਆਂ ਆਪਣੀ ਪਤਨੀ (Wife) ਦੇ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਇਹ ਜੋੜੀ ਬਹੁਤ ਹੀ ਖੁਬਸੂਰਤ ਲੱਗ ਰਹੀ ਹੈ । ਇਸ ਜੋੜੀ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ । ਪਰਮ ਢਿੱਲੋਂ ਦਾ ਵਿਆਹ ਜਨਵਰੀ ‘ਚ ਹੋਇਆ ਸੀ ਅਤੇ ਇਸ ਵਿਆਹ ‘ਚ ਰਣਜੀਤ ਬਾਵਾ ਨੇ ਵੀ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਸੀ ।
image From instagram
ਇਸ ਤੋਂ ਇਲਾਵਾ ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਗੁਰਪ੍ਰੀਤ ਘੁੱਗੀ ਵੀ ਇਸ ਵਿਆਹ ਚ ਸ਼ਾਮਿਲ ਹੋਏ। ਜੇ ਗੱਲ ਕਰੀਏ ਪ੍ਰੇਮ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕੁਝ ਹੀ ਸਮੇਂ ‘ਚ ਪੰਜਾਬੀ ਮਿਊਜ਼ਿਕ ਜਗਤ ਚ ਖ਼ਾਸ ਜਗ੍ਹਾ ਬਣਾ ਲਈ ਹੈ। ਦੱਸ ਦਈਏ ਪ੍ਰੇਮ ਢਿੱਲੋਂ ਦਾ ਪੂਰਾ ਨਾਂਅ ਪ੍ਰੇਮਜੀਤ ਸਿੰਘ ਢਿੱਲੋਂ ਹੈ।
image From instagram
ਹੋਰ ਪੜ੍ਹੋ : ਗਾਇਕ ਪ੍ਰੇਮ ਢਿੱਲੋਂ ਨੇ ਖਰੀਦੀ ਨਵੀਂ ਥਾਰ, ਪ੍ਰਸ਼ੰਸਕ ਦੇ ਰਹੇ ਵਧਾਈ
ਉਸਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਸਾਲ ੨੦੧੮ ਵਿੱਚ ਸਿੰਗਲ “ਚੰਨ ਮਿਲਾਉਂਦੀ” ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਪ੍ਰੇਮ ਢਿੱਲੋਂ ਸਿੰਗਲ ਗਾਣਿਆਂ “ਬੂਟ ਕੱਟ” ਅਤੇ “ਓਲਡ ਸਕੂਲ” ਲਈ ਵੱਧ ਜਾਣਿਆ ਜਾਂਦਾ ਹੈ।
image From instagram
ਇਸ ਤੋਂ ਇਲਾਵਾ ਉਹ ਜੱਟ ਹੁੰਦੇ ਆ, ਜਸਟ ਏ ਡਰੀਮ, ਮਾਝਾ ਬਲੌਕ ਤੇ ਕਈ ਹੋਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਹਾਲ ਹੀ ‘ਚ ਉਨ੍ਹਾਂ ਨੇ ਸਿੱਧੂ ਮੂਸੇਵਾਲਾ ‘ਤੇ ਗੀਤ ਗਾਇਆ ਸੀ ਜਿਸ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
