ਭਾਈ ਅੰਮ੍ਰਿਤਪਾਲ ਸਿੰਘ ਜਲੰਧਰ ਵਾਲਿਆਂ ਦੀ ਆਵਾਜ਼ ‘ਚ ਪੀਟੀਸੀ ਪੰਜਾਬੀ ‘ਤੇ ਹੋਵੇਗਾ ‘ਸਤਿਗੁਰੁ ਬੰਦੀਛੋੜੁ ਹੈ’ ਦਾ ਪ੍ਰੀਮੀਅਰ
ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਂਦੇ ਹਨ । ਇਸੇ ਲੜੀ ਦੇ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ‘ਸਤਿਗੁਰੁ ਬੰਦੀਛੋੜੁ ਹੈ’ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਜ਼ ਵੱਲੋਂ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ ।
ਇਸ ਤੋਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ‘ਤੇ ਵੀ ਇਸ ਸ਼ਬਦ ਨੂੰ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਲਗਾਤਾਰ ਨਾਨਕ ਨਾਮ ਲੇਵਾ ਸੰਗਤਾਂ ਲਈ ਸ਼ਬਦ ਰਿਲੀਜ਼ ਕੀਤੇ ਗਏ ਹਨ ।
ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਅੰਮ੍ਰਿਤ ਪੀਵੈ ਅਮਰੁ ਸੋ ਹੋਇ’, ਦੇਖੋ ਵੀਡੀਓ
ਇਸ ਤੋਂ ਇਲਾਵਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਲਈ ਪੀਟੀਸੀ ਪੰਜਾਬੀ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿੱਥੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਦੇ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰਦੀਆਂ ਹਨ ।
ਪੀਟੀਸੀ ਪੰਜਾਬੀ ਦੇ ਚੈਨਲ ਪੀਟੀਸੀ ਸਿਮਰਨ ‘ਤੇ ਵੀ ਲਗਾਤਾਰ ਧਾਰਮਿਕ ਪ੍ਰੋਗਰਾਮਾਂ ਅਤੇ ਧਾਰਮਿਕ ਸਮਾਗਮਾਂ ਦੇ ਲਾਈਵ ਵਿਖਾਏ ਜਾਂਦੇ ਹਨ । ਜਿਸ ਦਾ ਲਾਭ ਸੰਗਤਾਂ ਉਠਾਉਂਦੀਆਂ ਹਨ ।