ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਜਪ੍ਹਉ ਜਿਨ੍ ਅਰਜੁਨ ਦੇਵ ਗੁਰੂ" ਹੋਵੇਗਾ ਰਿਲੀਜ਼

Written by  Pushp Raj   |  May 24th 2022 06:04 PM  |  Updated: May 24th 2022 06:04 PM

ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਜਪ੍ਹਉ ਜਿਨ੍ ਅਰਜੁਨ ਦੇਵ ਗੁਰੂ" ਹੋਵੇਗਾ ਰਿਲੀਜ਼

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫ਼ਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਹਜ਼ੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਜੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ ਉਨ੍ਹਾਂ ਦਾ ਇੱਕ ਹੋਰ ਸ਼ਬਦ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਜੀ ਹਜ਼ੂਰੀ ਰਾਗੀ ਹਨ। ਭਾਈ ਅੰਮ੍ਰਿਤਪਾਲ ਸਿੰਘ ਜੀ ਤੇ ਉਨ੍ਹਾਂ ਸਾਥੀ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ।

ਪੀਟੀਸੀ ਰਿਕਾਰਡਸ ਉੱਤੇ 25 ਮਈ ਨੂੰ ਉਨ੍ਹਾਂ ਦੇ ਇੱਕ ਹੋਰ ਸ਼ਬਦ "ਜਪ੍ਹਉ ਜਿਨ੍ ਅਰਜੁਨ ਦੇਵ ਗੁਰੂ" ਦਾ ਵਰਲਡ ਪ੍ਰੀਮੀਅਰ ਹੋਣ ਜਾ ਰਿਹਾ ਹੈ। ਇਸ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤਾਂ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੀਆਂ ਹਨ।

ਇਸ ਸ਼ਬਦ ਨੂੰ ਭਾਈ ਅੰਮ੍ਰਿਤਪਾਲ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਜਪ੍ਹਉ ਜਿਨ੍ ਅਰਜੁਨ ਦੇਵ ਗੁਰੂ" , ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਕਿ ਜੋ ਵੀ ਸੱਚੇ ਮਨ ਨਾਲ ਗੁਰੂ ਅਰਜੁਨ ਦੇਵ ਜੀ ਦਾ ਧਿਆਨ ਕਰਦਾ ਹੈ, ਉਸ ਨੂੰ ਪਰਮਾਤਮਾ ਕਦੇ ਨਹੀਂ ਬਿਸਾਰਦਾ। ਅਰਥਾਤ ਰੱਬ ਆਪਣੇ ਭਗਤਾਂ ਦੀ ਹਰ ਇੱਛਾ ਪੂਰੀ ਕਰਦਾ ਹੈ ਤੇ ਨਿੱਤਨੇਮ ਕਰਨ ਵਾਲੇ ਵਿਅਕਤੀ ਦੇ ਹਰ ਦੁੱਖ ਦਰਦ ਦੂਰ ਹੋ ਜਾਂਦੇ ਹਨ ਤੇ ਉਸ ਨੂੰ ਅਸੀਮ ਸੁੱਖ ਦੀ ਪ੍ਰਾਪਤੀ ਹੁੰਦੀ ਹੈ।

ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ।

ਹੋਰ ਪੜ੍ਹੋ : ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਵੇਗਾ ਭਾਈ ਜਸਪ੍ਰੀਤ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਆਪਣੀ ਮਿਹਰ ਕਰੁ"

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network