ਭਾਈ ਅੰਮ੍ਰਿਤਪਾਲ ਸਿੰਘ ਜੀ ਦਾ ਸ਼ਬਦ ‘ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ’ ਪੀਟੀਸੀ ਰਿਕਾਰਡਜ਼ ’ਤੇ ਰਿਲੀਜ਼

written by Rupinder Kaler | January 02, 2021

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸ਼ਬਦ ਦਾ ਵਰਲਡ ਵਾਈਡ ਪ੍ਰੀਮੀਅਰ ਹੋ ਗਿਆ ਹੈ । ‘ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ’ ਟਾਈਟਲ ਹੇਠ ਰਿਲੀਜ਼ ਹੋਏ ਇਸ ਸ਼ਬਦ ਦਾ ਆਨੰਦ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਮਾਣ ਸਕਦੇ ਹੋ । ਇਸ ਤੋਂ ਇਲਾਵਾ ਤੁਸੀਂ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਵੀ ਸੁਣ ਸਕਦੇ ਹੋ ।

 BHAI AMRITPAL SINGH JI

ਹੋਰ ਪੜ੍ਹੋ :

BHAI AMRITPAL SINGH JI

ਭਾਈ ਅੰਮ੍ਰਿਤਪਾਲ ਸਿੰਘ ਜੀ ਤੇ ਉਹਨਾਂ ਦੇ ਸਾਥੀਆਂ ਦੀ ਆਵਾਜ਼ ਵਿੱਚ ਰਿਲੀਜ਼ ਹੋਏ ਸ਼ਬਦ ਦਾ ਮਿਊਜ਼ਿਕ ਐਚ ਆਰ ਸਟੂਡੀਓ ਜਲੰਧਰ ਨੇ ਤਿਆਰ ਕੀਤਾ ਹੈ ਜਦੋਂ ਕਿ ਸ਼ਬਦ ਦੀ ਵੀਡੀਓ ਪੀਟੀਸੀ ਰਿਕਾਰਡਜ਼ ਨੇ ਹੀ ਤਿਆਰ ਕੀਤੀ ਹੈ । ਪੀਟੀਸੀ ਪੰਜਾਬੀ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਉਪਰਾਲੇ ਕਰ ਰਿਹਾ ਹੈ ।

ਜਿੱਥੇ ਪੀਟੀਸੀ ਪੰਜਾਬੀ ਵੱਲੋਂ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਰੋਜ਼ਾਨਾਂ ਧਾਰਮਿਕ ਪ੍ਰੋਗਰਾਮਾਂ ਅਤੇ ਸਿੱਖੀ ਨਾਲ ਸਬੰਧਿਤ ਪ੍ਰੋਗਰਾਮ ‘ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

0 Comments
0

You may also like