ਭਾਈ ਅੰਮ੍ਰਿਤਪਾਲ ਸਿੰਘ ਦਾ ਨਵਾਂ ਸ਼ਬਦ ‘ਐਸੀ ਮਾਂਗੁ ਗੋਬਿਦ ਤੇ’ ਹੋਇਆ ਰਿਲੀਜ਼

Written by  Rupinder Kaler   |  August 09th 2021 06:31 PM  |  Updated: August 09th 2021 06:31 PM

ਭਾਈ ਅੰਮ੍ਰਿਤਪਾਲ ਸਿੰਘ ਦਾ ਨਵਾਂ ਸ਼ਬਦ ‘ਐਸੀ ਮਾਂਗੁ ਗੋਬਿਦ ਤੇ’ ਹੋਇਆ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ (BHAI AMRITPAL SINGH JI JALANDHAR WALE)  ਦੀ ਆਵਾਜ਼ ‘ਚ ‘ਐਸੀ ਮਾਂਗੁ ਗੋਬਿਦ ਤੇ’ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ਨੂੰ ਐੱਚ ਆਰ ਸਟੂਡੀਓ ਵੱਲੋਂ ਮਿਊਜ਼ਿਕ ਦਿੱਤਾ ਗਿਆ ਹੈ ਜਦੋਂਕਿ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

ਹੋਰ ਪੜ੍ਹੋ :

ਇਸ ਤਰ੍ਹਾਂ ਦੀ ਸੀ ਸੰਜੇ ਦੱਤ ਅਤੇ ਮਾਧੁਰੀ ਦੀਕਸ਼ਿਤ ਦੀ ਲਵ ਸਟੋਰੀ, ਸੰਜੇ ਦੱਤ ਨੇ ਇਹ ਗੱਲ ਕਹਿ ਕੇ ਛੁਡਾ ਲਿਆ ਮਾਧੁਰੀ ਤੋਂ ਖਹਿੜਾ

ਇਸ ਸ਼ਬਦ ‘ਚ ਗੁਰੂ ਦੀ ਸੰਗਤ ਦੀ ਸੇਵਾ ਦੀ ਮਹਿਮਾ ਕੀਤੀ ਗਈ ਹੈ । ਇਸ ਦੇ ਨਾਲ ਹੀ ਹਰ ਕਿਸੇ ਨੂੰ ਉਸ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਨੀ ਚਾਹੀਦੀ ਹੈ ਕਿ ਉਸ ਪ੍ਰਮਾਤਮਾ ਦੀ ਭਗਤੀ ਅਤੇ ਗੁਰੂ ਘਰ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਕਰਨ ਦਾ ਮੌਕਾ ਮਿਲੇ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਾਹਿਬ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਗਏ ਹਨ ।

ਜਿਨ੍ਹਾਂ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ । ਇਨ੍ਹਾਂ ਸ਼ਬਦਾਂ ਦੇ ਜ਼ਰੀਏ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ । ਪੀਟੀਸੀ ਪੰਜਾਬੀ ‘ਤੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੱਖ ਵੱਖ ਧਾਰਮਿਕ ਸਮਾਗਤ ‘ਤੇ ਹੋਰ ਧਾਰਮਿਕ ਗਤੀਵਿਧੀਆਂ ਵੀ ਵਿਖਾਈਆਂ ਜਾਂਦੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network