ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਦਾ ਨਵਾਂ ਸ਼ਬਦ ‘ਵਾਹਿਗੁਰੂ ਸਿਮਰਨ’ ਰਿਲੀਜ਼

written by Rupinder Kaler | September 01, 2021

ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਦਾ ਨਵਾਂ ਸ਼ਬਦ ‘ਵਾਹਿਗੁਰੂ ਸਿਮਰਨ’ (WAHEGURU SIMRAN ) ਰਿਲੀਜ਼ ਹੋ ਗਿਆ ਹੈ । ਇਸ ਸ਼ਬਦ ਦਾ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਰਿਕਾਰਡਜ਼ ’ਤੇ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ (BHAI ONKAR SINGH JI UNA WALE) ਤੇ ਉਹਨਾਂ ਦੇ ਸਾਥੀਆਂ ਵੱਲੋਂ ਗਾਏ ਇਸ ਸ਼ਬਦ ਨੂੰ ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਨੇ ਦਿੱਤਾ ਹੈ ।

ਹੋਰ ਪੜ੍ਹੋ :

ਕੋਰੋਨਾ ਵੈਕਸੀਨ ਲਗਵਾਉਣ ਦੇ ਬਾਵਜੂਦ ਫਰਾਹ ਖਾਨ ਹੋਈ ਕੋਰੋਨਾ ਪਾਜਟਿਵ

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਰਿਕਾਰਡਜ਼ ਵੱਲੋਂ ਆਪਣੇ ਦਰਸ਼ਕਾਂ ਲਈ ਹਰ ਦਿਨ ਨਵੇਂ ਤੋਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ ।

ਜਿਨ੍ਹਾਂ ਦਾ ਸਿੱਖ ਸੰਗਤਾਂ ਵੱਲੋਂ ਲਾਭ ਉਠਾਇਆ ਜਾ ਰਿਹਾ ਹੈ, ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ । ਇੱਥੇ ਹੀ ਬਸ ਨਹੀਂ ਪੀਟੀਸੀ ਪੰਜਾਬੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ਤੇ ਪੀਟੀਸੀ   ਸਿਮਰਨ ਤੇ ਨਵੇਂ ਤੋਂ ਨਵੇਂ ਧਾਰਮਿਕ ਪ੍ਰੋਗਰਾਮ ਚਲਾਏ ਜਾ ਰਹੇ ਹਨ ।

0 Comments
0

You may also like