ਭਾਈ ਪਿੰਦਰਪਾਲ ਸਿੰਘ ਜੀ ਨੇ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਨੂੰ ਦਿੱਤਾ ਆਸ਼ੀਰਵਾਦ, ਅਦਾਕਾਰ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਭਾਈ ਪਿੰਦਰਪਾਲ ਸਿੰਘ ਜੀ ਨੇ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਨੂੰ ਦਿੱਤਾ ਆਸ਼ੀਰਵਾਦ, ਅਦਾਕਾਰ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਗਿੱਪੀ ਗਰੇਵਾਲ (Gippy Grewal) ਅਕਸਰ ਆਪਣੇ ਬੇਟੇ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ (Gurbaaz Grewal) ਪ੍ਰਸਿੱਧ ਕਥਾਵਾਚਕ ਪਿੰਦਰਪਾਲ ਸਿੰਘ ਜੀ (Bhai Pinderpal Singh ji ) ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਜਿਸ ‘ਚ ਉਹ ਗਿਆਨੀ ਪਿੰਦਰਪਾਲ ਸਿੰਘ ਦੇ ਨਾਲ ਨਜ਼ਰ ਆ ਰਹੇ ਹਨ ।
image From instagram
ਹੋਰ ਪੜ੍ਹੋ : ਜ਼ਿੰਦਗੀ ‘ਚ ਬੇਟੇ ਦੇ ਆਉਣ ਤੋਂ ਬਾਅਦ ਮਿਸ ਪੂਜਾ ਨੂੰ ਮਿਲੀ ਇੱਕ ਹੋਰ ਕਾਮਯਾਬੀ, ਹੁਣ ਇਹ ਕੰਮ ਕਰੇਗੀ ਮਿਸ ਪੂਜਾ
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ ।ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਅਰਦਾਸ ਅਤੇ ਅਰਦਾਸ ਕਰਾਂ ਵਰਗੀਆਂ ਬਿਹਤਰੀਨ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।
image from instagram
ਇਸ ਤੋਂ ਇਲਾਵਾ ਉਨ੍ਹਾਂ ਦੀ ਹਾਲ ਹੀ ‘ਚ ਆਈ ਫ਼ਿਲਮ ‘ਪਾਣੀ ‘ਚ ਮਧਾਣੀ’ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਹਨ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਦਿੱਲੀ ਦੇ ਇੱਕ ਹੋਟਲ ‘ਚ ਕੰਮ ਕਰਦੇ ਸਨ ।ਗਿੱਪੀ ਗਰੇਵਾਲ ਦੇ ਤਿੰਨ ਬੇਟੇ ਹਨ । ਜਿਸ ‘ਚ ਸ਼ਿੰਦਾ ਗਰੇਵਾਲ ਫ਼ਿਲਮਾਂ ‘ਚ ਸਰਗਰਮ ਹੈ । ਹੁਣ ਤੱਕ ਸ਼ਿੰਦਾ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕਿਆ ਹੈ ਅਤੇ ਹਾਲ ਹੀ ‘ਚ ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਸਲਾ ਰੱਖ’ ‘ਚ ਸ਼ਿੰਦਾ ਦਿਲਜੀਤ ਦੋਸਾਂਝ ਦੇ ਬੇਟੇ ਦੇ ਕਿਰਦਾਰ ‘ਚ ਨਜ਼ਰ ਆਇਆ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
