ਪ੍ਰਕਾਸ਼ ਪੁਰਬ ਦੇ ਮੌਕੇ ਰਿਲੀਜ਼ ਹੋਇਆ ਭਾਈ ਪਿੰਦਰਪਾਲ ਸਿੰਘ ਜੀ ਦਾ ਸ਼ਬਦ "ਸਤਿਨਾਮੁ ਵਾਹਿਗੁਰੂ ਸਤਿਨਾਮੁ ਵਾਹਿਗੁਰੂ "

Written by  Pushp Raj   |  April 21st 2022 05:37 PM  |  Updated: April 21st 2022 05:37 PM

ਪ੍ਰਕਾਸ਼ ਪੁਰਬ ਦੇ ਮੌਕੇ ਰਿਲੀਜ਼ ਹੋਇਆ ਭਾਈ ਪਿੰਦਰਪਾਲ ਸਿੰਘ ਜੀ ਦਾ ਸ਼ਬਦ "ਸਤਿਨਾਮੁ ਵਾਹਿਗੁਰੂ ਸਤਿਨਾਮੁ ਵਾਹਿਗੁਰੂ "

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫ਼ਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੀਟੀਸੀ ਰਿਕਾਰਡਸ ਉੱਤੇ ਭਾਈ ਪਿੰਦਰਪਾਲ ਸਿੰਘ ਜੀ ਦਾ ਸ਼ਬਦ "ਸਤਿਨਾਮੁ ਵਾਹਿਗੁਰੂ ਸਤਿਨਾਮੁ ਵਾਹਿਗੁਰੂ " ਰਿਲੀਜ਼ ਹੋਇਆ ਹੈ।

ਦੱਸਣਯੋਗ ਹੈ ਕਿ ਭਾਈ ਪਿੰਦਰਪਾਲ ਸਿੰਘ ਜੀ ਮਸ਼ਹੂਰ ਕਥਾਵਾਚਕ ਤੇ ਹਜ਼ੂਰੀ ਰਾਗੀ ਹਨ। ਭਾਈ ਪਿੰਦਰਪਾਲ ਸਿੰਘ ਜੀ ਤੇ ਉਨ੍ਹਾਂ ਸਾਥੀ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ।

ਪੀਟੀਸੀ ਰਿਕਾਰਡਸ ਉੱਤੇ 21 ਅਪ੍ਰੈਲ ਨੂੰ ਉਨ੍ਹਾਂ ਦਾ ਸ਼ਬਦ "ਸਤਿਨਾਮੁ ਵਾਹਿਗੁਰੂ ਸਤਿਨਾਮੁ ਵਾਹਿਗੁਰੂ " ਪੀਟੀਸੀ ਰਿਕਾਰਡਸ ਉੱਤੇ ਰਿਲੀਜ਼ ਹੋ ਗਿਆ ਹੈ। ਇਸ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੈ। ਸੰਗਤਾਂ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੀਆਂ ਹਨ।

ਇਸ ਸ਼ਬਦ ਨੂੰ ਭਾਈ ਪਿੰਦਰਪਾਲ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਸਤਿਨਾਮੁ ਵਾਹਿਗੁਰੂ ਸਤਿਨਾਮੁ ਵਾਹਿਗੁਰੂ", ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਕਿ ਜੋ ਵੀ ਸੱਚੇ ਮਨ ਨਾਲ ਪਰਮਾਤਮਾ ਦਾ ਧਿਆਨ ਕਰਨਾ ਚਾਹੀਦਾ ਹੈ। ਅਸੀਂ ਉਸ ਨੂੰ ਪਰਮਾਤਮਾ ਦੀ ਕਿਰਪਾ ਨਾਲ ਹੀ ਸਿੰਘ ਸਜੇ ਹਾਂ। ਇਸ ਸ਼ਬਦ ਵਿੱਚ ਗੁਰੂ ਦੀ ਵਡੀਆਈ ਕੀਤੀ ਗਈ ਹੈ। ਅਰਥਾਤ ਰੱਬ ਆਪਣੇ ਭਗਤਾਂ ਦੀ ਹਰ ਇੱਛਾ ਪੂਰੀ ਕਰਦਾ ਹੈ ਤੇ ਨਿੱਤਨੇਮ ਕਰਨ ਵਾਲੇ ਵਿਅਕਤੀ ਦੇ ਹਰ ਦੁੱਖ ਦਰਦ ਦੂਰ ਹੋ ਜਾਂਦੇ ਹਨ ਤੇ ਉਸ ਨੂੰ ਅਸੀਮ ਸੁੱਖ ਦੀ ਪ੍ਰਾਪਤੀ ਹੁੰਦੀ ਹੈ।

ਹੋਰ ਪੜ੍ਹੋ : ਖਾਲਸਾ ਪੰਥ ਸਿਰਜਨਾ ਦਿਵਸ 'ਤੇ ਸੁਣੋ ਭਾਈ ਅਮਨਦੀਪ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ"

ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ।

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਲਈ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network