ਸਿੱਧੂ ਮੂਸੇਵਾਲਾ ਦੇ ਪਿਤਾ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ, ਵੇਖੋ ਵੀਡੀਓ
ਸਿੱਧੂ ਮੂਸੇਵਾਲਾ ਦੇ ਪਿਤਾ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ, ਵੇਖੋ ਵੀਡੀਓ
ਸਿੱਧੂ ਮੂਸੇਵਾਲਾ (Sidhu Moose wala ) ਦੇ ਦਿਹਾਂਤ ਨੂੰ ਇੱਕ ਮਹੀਨਾ ਹੋ ਚੁੱਕਿਆ ਹੈ । ਪਰ ਉਸ ਦੇ ਫੈਨਸ ਅਤੇ ਚਾਹੁਣ ਵਾਲੇ ਲਗਾਤਾਰ ਉੇਨ੍ਹਾਂ ਦੇ ਘਰ ਅਫਸੋਸ ਜਤਾਉਣ ਦੇ ਲਈ ਪਹੁੰਚ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਵੀ ਪਹੁੰਚੇ । ਜਿਸ ਦਾ ਇੱਕ ਵੀਡੀਓ ਭਾਈ ਸਾਹਿਬ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।
Image Source: Twitter
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਦੇ ਗਮ ਤੋਂ ਨਿਕਲ ਪਾ ਰਹੇ ਗੈਰੀ ਸੰਧੂ, ਗਾਇਕ ਨੂੰ ਯਾਦ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੀ ਹਵੇਲੀ ਚੋਂ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ । ਇਸ ਵੀਡੀਓ ‘ਤੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦੇ ਰਹੇ ਹਨ ।
Image Source: Twitter
ਸਿੱਧੂ ਮੂਸੇਵਾਲਾ ਦਾ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੂਰੀ ਦੁਨੀਆ ਦੇ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ । ਬੀਤੀ ਅੱਠ ਜੂਨ ਨੂੰ ਗਾਇਕ ਦਾ ਭੋਗ ਅਤੇ ਅੰਤਿਮ ਅਰਦਾਸ ਕਰਵਾਈ ਗਈ ਸੀ । ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਫ਼ਿਲਮੀ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ ।

ਉਹ ਇੱਕ ਅਜਿਹਾ ਗਾਇਕ ਸੀ ਜਿਸ ਨੇ ਛੋਟੀ ਜਿਹੀ ਉਮਰ ‘ਚ ਵੱਡਾ ਮੁਕਾਮ ਹਾਸਲ ਕਰ ਲਿਆ ਸੀ । ਉਸ ਦੇ ਗੀਤ ਦੁਨੀਆ ਭਰ ‘ਚ ਮਸ਼ਹੁਰ ਸਨ ਅਤੇ ਮੌਤ ਤੋਂ ਬਾਅਦ ਵੀ ਉਸ ਦੇ ਗੀਤ ਛਾਏ ਹੋਏ ਹਨ । ਹਾਲ ਹੀ ‘ਚ ਉਸ ਦਾ ਗੀਤ ਐੱਸਵਾਈਐੱਲ ਰਿਲੀਜ਼ ਹੋਇਆ ਸੀ । ਜਿਸ ਨੇ ਕੁਝ ਹੀ ਘੰਟਿਆਂ ‘ਚ ਕਰੋੜਾਂ ਵਿਊਜ਼ ਦੇ ਅੰਕੜੇ ਨੂੰ ਪਾਰ ਕਰ ਲਿਆ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
