Advertisment

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ, ਵੇਖੋ ਵੀਡੀਓ

author-image
By Shaminder
New Update
ਸਿੱਧੂ ਮੂਸੇਵਾਲਾ ਦੇ ਪਿਤਾ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ, ਵੇਖੋ ਵੀਡੀਓ
Advertisment
ਸਿੱਧੂ ਮੂਸੇਵਾਲਾ (Sidhu Moose wala ) ਦੇ ਦਿਹਾਂਤ ਨੂੰ ਇੱਕ ਮਹੀਨਾ ਹੋ ਚੁੱਕਿਆ ਹੈ । ਪਰ ਉਸ ਦੇ ਫੈਨਸ ਅਤੇ ਚਾਹੁਣ ਵਾਲੇ ਲਗਾਤਾਰ ਉੇਨ੍ਹਾਂ ਦੇ ਘਰ ਅਫਸੋਸ ਜਤਾਉਣ ਦੇ ਲਈ ਪਹੁੰਚ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਵੀ ਪਹੁੰਚੇ । ਜਿਸ ਦਾ ਇੱਕ ਵੀਡੀਓ ਭਾਈ ਸਾਹਿਬ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।
Advertisment
Sidhu Moose Wala's Bhog and Antim Ardaas to be held on THIS date Image Source: Twitter ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਦੇ ਗਮ ਤੋਂ ਨਿਕਲ ਪਾ ਰਹੇ ਗੈਰੀ ਸੰਧੂ, ਗਾਇਕ ਨੂੰ ਯਾਦ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੀ ਹਵੇਲੀ ਚੋਂ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ । ਇਸ ਵੀਡੀਓ ‘ਤੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦੇ ਰਹੇ ਹਨ । Sidhu Moose Wala had also fired two shots in retaliation Image Source: Twitter
Advertisment
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਸਮਾਧ ‘ਤੇ ਪ੍ਰਸ਼ੰਸਕ ਨੇ ਲਗਾਇਆ ਮਰਹੂਮ ਗਾਇਕ ਦਾ ਬੁੱਤ, ਸਿੱਧੂ ਦੀ ਮੌਤ ਨੂੰ ਇੱਕ ਮਹੀਨਾ ਪੂਰਾ ਹੋਣ ਤੇ ਸਿੱਧੂ ਦੀ ਸਮਾਧ ‘ਤੇ ਸ਼ਰਧਾਂਜਲੀ ਦੇਣ ਪਹੁੰਚੇ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਦਾ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੂਰੀ ਦੁਨੀਆ ਦੇ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ । ਬੀਤੀ ਅੱਠ ਜੂਨ ਨੂੰ ਗਾਇਕ ਦਾ ਭੋਗ ਅਤੇ ਅੰਤਿਮ ਅਰਦਾਸ ਕਰਵਾਈ ਗਈ ਸੀ । ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਫ਼ਿਲਮੀ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ । singer-sidhu-moosewala-with father 3 ਉਹ ਇੱਕ ਅਜਿਹਾ ਗਾਇਕ ਸੀ ਜਿਸ ਨੇ ਛੋਟੀ ਜਿਹੀ ਉਮਰ ‘ਚ ਵੱਡਾ ਮੁਕਾਮ ਹਾਸਲ ਕਰ ਲਿਆ ਸੀ । ਉਸ ਦੇ ਗੀਤ ਦੁਨੀਆ ਭਰ ‘ਚ ਮਸ਼ਹੁਰ ਸਨ ਅਤੇ ਮੌਤ ਤੋਂ ਬਾਅਦ ਵੀ ਉਸ ਦੇ ਗੀਤ ਛਾਏ ਹੋਏ ਹਨ । ਹਾਲ ਹੀ ‘ਚ ਉਸ ਦਾ ਗੀਤ ਐੱਸਵਾਈਐੱਲ ਰਿਲੀਜ਼ ਹੋਇਆ ਸੀ । ਜਿਸ ਨੇ ਕੁਝ ਹੀ ਘੰਟਿਆਂ ‘ਚ ਕਰੋੜਾਂ ਵਿਊਜ਼ ਦੇ ਅੰਕੜੇ ਨੂੰ ਪਾਰ ਕਰ ਲਿਆ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment