ਭਾਈ ਰਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਜਿਥੇ ਬਾਬਾ ਪੈਰੁ ਧਰਿ’ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  November 10th 2019 12:07 PM  |  Updated: November 10th 2019 12:41 PM

ਭਾਈ ਰਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਜਿਥੇ ਬਾਬਾ ਪੈਰੁ ਧਰਿ’ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਹਰ ਹਫ਼ਤੇ ਨਵੇਂ-ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਹਫ਼ਤੇ ਭਾਈ ਰਵਿੰਦਰ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ)  ਦੀ ਅਵਾਜ਼ ‘ਚ ‘ਜਿਥੇ ਬਾਬਾ ਪੈਰੁ ਧਰਿ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਇਹ ਸ਼ਬਦ ਭਾਈ ਰਵਿੰਦਰ ਸਿੰਘ ਜੀ ਅਤੇ ਸਾਥੀਆਂ ਵੱਲੋਂ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਦਿੱਤਾ ਹੈ। ਧਾਰਮਿਕ ਸ਼ਬਦ ‘ਜਿਥੇ ਬਾਬਾ ਪੈਰੁ ਧਰਿ’ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ।

ਹੋਰ ਵੇਖੋ:ਧਾਰਮਿਕ ਸ਼ਬਦ ‘ਬਾਬੀਹਾ ਅੰਮ੍ਰਿਤ ਵੇਲੈ ਬੋਲਿਆ’ ਭਾਈ ਸਰਬਜੀਤ ਸਿੰਘ ਜੀ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

 

ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਇਸ ਸ਼ਬਦ ਨੂੰ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਸੰਗਤਾਂ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਸਿਮਰਨ ਵਰਗੇ ਚੈਨਲਾਂ ‘ਤੇ ਇਸ ਸ਼ਬਦ ਦਾ ਅਨੰਦ ਲੈ ਸਕਦੀਆਂ ਨੇ। ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ‘ਤੇ ਦੇਖਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਸਾਰੇ ਸ਼ਬਦ ਉਪਲਬਧ ਹਨ। ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾਂਦੇ ਇਸ ਉਪਰਾਲੇ ਨੂੰ ਦੁਨੀਆ ਭਰ ‘ਚ  ਚੰਗਾ ਹੁੰਗਾਰਾ ਮਿਲ ਰਿਹਾ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network