Advertisment

ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਇਆ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ "

author-image
By Pushp Raj
New Update
ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਇਆ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ "
Advertisment
ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫ਼ਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ ਜੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ ਅੱਜ ਉਨ੍ਹਾਂ ਦਾ ਇੱਕ ਹੋਰ ਸ਼ਬਦ "ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ "ਦਾ ਵਰਲਡ ਪ੍ਰੀਮੀਅਰ 28 ਫਰਵਰੀ ਯਾਨੀ ਕਿ ਅੱਜ ਰਿਲੀਜ਼ ਹੋ ਗਿਆ ਹੈ। publive-image ਦੱਸਣਯੋਗ ਹੈ ਕਿ ਭਾਈ ਸਤਿੰਦਰਪਾਲ ਸਿੰਘ ਜੀ ਹਜ਼ੂਰੀ ਰਾਗੀ ਹਨ। ਭਾਈ ਸਤਿੰਦਰਪਾਲ ਸਿੰਘ ਜੀ ਤੇ ਉਨ੍ਹਾਂ ਸਾਥੀ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ ਅੱਜ ਯਾਨੀ ਕੀ 25 ਫਰਵਰੀ ਨੂੰ ਉਨ੍ਹਾਂ ਦਾ ਇਹ ਸ਼ਬਦ "ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ " ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੀ ਹੈ।
Advertisment
publive-image ਇਸ ਸ਼ਬਦ ਨੂੰ ਭਾਈ ਸਤਿੰਦਰਪਾਲ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ " , ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਕਿ ਜੋ ਵੀ ਸੱਚੇ ਮਨ ਨਾਲ ਪਰਮਾਤਮਾ ਦਾ ਧਿਆਨ ਕਰਦਾ ਹੈ, ਉਸ ਨੂੰ ਸੰਸਾਰ ਦਾ ਹਰ ਸੁਖ ਮਿਲਦਾ ਹੈ। ਅਰਥਾਤ ਰੱਬ ਦਾ ਨਾਂਅ ਲੈਣ ਨਾਲ ਮਨੁੱਖ ਦੀ ਹਰ ਇੱਛਾ ਪੂਰੀ ਹੋ ਜਾਂਦੀ ਹੈ ਤੇ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ ਤੇ ਉਸ ਨੂੰ ਅਸੀਮ ਸੁੱਖ ਦੀ ਪ੍ਰਾਪਤੀ ਹੁੰਦੀ ਹੈ। ਹੋਰ ਪੜ੍ਹੋ : ਸੁਣੋ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਜੀ ਦੀ ਆਵਾਜ਼ 'ਚ ਸ਼ਬਦ "ਜਗਤ ਜਲੰਧਾ ਰੱਖ ਲੈ" ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ। publive-image ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।
Advertisment

Stay updated with the latest news headlines.

Follow us:
Advertisment
Advertisment
Latest Stories
Advertisment