Advertisment

ਭਾਈ ਕਮਲਜੀਤ ਸਿੰਘ ਜੀ ਵੱਲੋਂ ਗਾਇਨ ਕੀਤਾ ਧਾਰਮਿਕ ਸ਼ਬਦ 'ਭਲੋ ਸਮੋ ਸਿਮਰਨ ਕੀ ਬਰੀਆ' ਹੋਇਆ ਰਿਲੀਜ਼, ਦੇਖੋ ਵੀਡੀਓ

author-image
By Aaseen Khan
New Update
ਭਾਈ ਕਮਲਜੀਤ ਸਿੰਘ ਜੀ ਵੱਲੋਂ ਗਾਇਨ ਕੀਤਾ ਧਾਰਮਿਕ ਸ਼ਬਦ 'ਭਲੋ ਸਮੋ ਸਿਮਰਨ ਕੀ ਬਰੀਆ' ਹੋਇਆ ਰਿਲੀਜ਼, ਦੇਖੋ ਵੀਡੀਓ
Advertisment
ਭਾਈ ਕਮਲਜੀਤ ਸਿੰਘ ਜੀ ਵੱਲੋਂ ਗਾਇਨ ਕੀਤਾ ਧਾਰਮਿਕ ਸ਼ਬਦ 'ਭਲੋ ਸਮੋ ਸਿਮਰਨ ਕੀ ਬਰੀਆ' ਹੋਇਆ ਰਿਲੀਜ਼, ਦੇਖੋ ਵੀਡੀਓ : ਪੀਟੀਸੀ ਨੈੱਟਵਰਕ ਵੱਲੋਂ ਕੀਤੇ ਜਾਂਦੇ ਗੁਰਬਾਣੀ ਦੇ ਪ੍ਰਸਾਰ ਪ੍ਰਚਾਰ ਦੇ ਉਪਰਾਲੇ ਦੇ ਤਹਿਤ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦਾ ਹਨ। ਇਸ ਸਿਲਸਿਲੇ ਦੇ ਚਲਦਿਆਂ ਹੁਣ ਤੱਕ ਜਿੰਨ੍ਹੇ ਵੀ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਜ਼ ਦੇ ਲੇਬਲ ਨਾਲ ਰਿਲੀਜ਼ ਕੀਤੇ ਗਏ ਹਨ ਸਾਰਿਆਂ ਨੂੰ ਸੰਗਤਾਂ ਵੱਲੋਂ ਚੰਗਾ ਹੁੰਗਾਰਾ ਦਿੱਤਾ ਗਿਆ ਹੈ। ਇਸ ਹਫ਼ਤੇ ਭਾਈ ਕਮਲਜੀਤ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ) ਜੀ ਦੀ ਰਸਭਿੰਨੀ ਅਵਾਜ਼ 'ਚ ਧਾਰਮਿਕ ਸ਼ਬਦ 'ਭਲੋ ਸਮੋ ਸਿਮਰਨ ਕੀ ਬਰੀਆ' ਰਿਲੀਜ਼ ਕੀਤਾ ਜਾ ਚੁੱਕਿਆ ਹੈ। ਹੋਰ ਵੇਖੋ : ਪੀਟੀਸੀ ਰਿਕਾਡਜ਼ ਵੱਲੋਂ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ 'ਚ 'ਗੁਰਸਿਖਾਂ ਗੁਰਸਿਖ ਮੇਲਿ ਮਿਲਾਇਆ' ਸ਼ਬਦ ਹੋਇਆ ਰਿਲੀਜ਼, ਦੇਖੋ ਵੀਡੀਓ ਪੀਟੀਸੀ ਸਿਮਰਨ ਸਟੂਡੀਓ ‘ਚ ਇਹ ਸ਼ਬਦ ਗਾਇਨ ਕੀਤਾ ਗਿਆ ਹੈ। ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲਜ਼ ‘ਤੇ ਕਰ ਦਿੱਤਾ ਗਿਆ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਕਿ ਹੈ ਪੀਟੀਸੀ ਨੈੱਟਵਰਕ ਸਮੇਂ ਸਮੇਂ ‘ਤੇ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਦਾ ਰਹਿੰਦਾ ਹੈ। ਇਸ ਵਾਰ ਵੀ ਦੇਸ਼ਾਂ ਵਿਦੇਸ਼ਾਂ ‘ਚ ਰਹਿੰਦੀਆਂ ਸੰਗਤਾਂ ਲਈ ਪੀਟੀਸੀ ਰਿਕਾਰਡਜ਼ ਧਾਰਮਿਕ ਸ਼ਬਦ ਲੈ ਕੇ ਆਇਆ ਹੈ। ਪੂਰੀ ਦੁਨੀਆਂ ‘ਚ ਗੁਰਬਾਣੀ ਦੇ ਪ੍ਰਸਾਰ ਲਈ ਭਾਈ ਕਮਲਜੀਤ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਹ ਸ਼ਬਦ ਗਾਇਨ ਕੀਤਾ ਗਿਆ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment