ਇੱਕ ਵਾਰ ਫਿਰ ਵੱਧ ਸਕਦੀਆਂ ਹਨ ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ

written by Rupinder Kaler | December 03, 2020

ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਨਾਰਕੋਟਿਕਸ ਕੰਟਰੋਲ ਬਿਊਰੋ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਡਰੱਗਸ ਕੇਸ ਵਿੱਚ ਭਾਰਤੀ ਅਤੇ ਉਸ ਦੇ ਪਤੀ ਦੀ ਜ਼ਮਾਨਤ ਖਾਰਜ ਕਰਨ ਲਈ ਅਪੀਲ ਕੀਤੀ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਭਾਰਤੀ ਅਤੇ ਉਸ ਦੇ ਪਤੀ ਹਰਸ਼ ਨੂੰ 21 ਨਵੰਬਰ ਨੂੰ ਐਨਸੀਬੀ ਨੇ ਗ੍ਰਿਫਤਾਰ ਕੀਤਾ ਸੀ। Bharti Singh ਹੋਰ ਪੜ੍ਹੋ :

bharti ਇੱਕ ਰਿਪੋਰਟ ਮੁਤਾਬਿਕ ਐਨਸੀਬੀ ਵਲੋਂ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰ ਤੋਂ 86.50 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਸੀ। ਦੋਵਾਂ ਨੂੰ ਮੈਜਿਸਟਰੇਟ ਅਦਾਲਤ ਨੇ 15,000 ਰੁਪਏ ਦੇ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਸੀ। ਹੁਣ ਐਨਸੀਬੀ ਨੇ ਹੇਠਲੀ ਅਦਾਲਤ ਦੁਆਰਾ ਦਿੱਤੀ ਜ਼ਮਾਨਤ ਨੂੰ ਖਾਰਜ ਕਰਨ ਲਈ ਅਪੀਲ ਕੀਤੀ ਹੈ ।ਜਾਂਚ ਏਜੰਸੀ ਦੋਵਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈਣਾ ਚਾਹੁੰਦੀ ਹੈ। ਐਨਡੀਪੀਐਸ ਅਦਾਲਤ ਨੇ ਮੰਗਲਵਾਰ ਨੂੰ ਦੋਵਾਂ ਨੂੰ ਨੋਟਿਸ ਭੇਜਿਆ ਹੈ ਅਤੇ ਇਸ ਦੀ ਸੁਣਵਾਈ ਅਗਲੇ ਹਫ਼ਤੇ ਹੋ ਸਕਦੀ ਹੈ।

0 Comments
0

You may also like