ਭਾਰਤੀ ਸਿੰਘ ਨੇ ਧੀ ਨੂੰ ਦਿੱਤਾ ਜਨਮ? ਕਾਮੇਡੀਅਨ ਭਾਰਤੀ ਨੇ ਦੱਸੀ ਖ਼ਬਰਾਂ ਦੀ ਸੱਚਾਈ

written by Shaminder | April 01, 2022

ਕਾਮੇਡੀਅਨ ਭਾਰਤੀ ਸਿੰਘ (Bharti Singh) ਏਨੀਂ ਦਿਨੀਂ ਆਪਣੀ ਪ੍ਰੈਗਨੇਸੀ ਨੂੰ ਖੂਬ ਇਨਜੁਆਏ ਕਰ ਰਹੀ ਹੈ ।ਇਸ ਦੇ ਨਾਲ ਹੀ ਉਹ ਆਪਣੇ ਕੰਮ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ । ਅੱਜ ਇਹ ਖ਼ਬਰਾਂ ਵੀ ਸਾਹਮਣੇ ਆਈਆਂ ਕਿ ਭਾਰਤੀ ਸਿੰਘ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ । ਜਿਸ ਤੋਂ ਬਾਅਦ ਭਾਰਤੀ ਸਿੰਘ ਦਾ ਇਸ ਮਾਮਲੇ ‘ਚ ਪ੍ਰਤੀਕਰਮ ਵੀ ਸਾਹਮਣੇ ਆ ਰਿਹਾ ਹੈ । ਭਾਰਤੀ ਸਿੰਘ ਨੇ ਦੱਸਿਆ ਕਿ ਇਸ ‘ਚ ਕੋਈ ਸਚਾਈ ਨਹੀਂ ਹੈ । ਭਾਰਤੀ ਸਿੰਘ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰਦੇ ਹੋਏ ਇਨ੍ਹਾਂ ਖ਼ਬਰਾਂ ਨੂੰ ਮਹਿਜ਼ ਇੱਕ ਅਫਵਾਹ ਦੱਸਿਆ ਹੈ ।

bharti singh shared her new video with fans

ਹੋਰ ਪੜ੍ਹੋ : ਭਾਰਤੀ ਸਿੰਘ ਨੂੰ ਆਈ ਆਪਣੇ ਸੰਘਰਸ਼ ਦੇ ਦਿਨਾਂ ਦੀ ਯਾਦ, ਭਾਵੁਕ ਹੋਈ ਭਾਰਤੀ, ਵੀਡੀਓ ਵਾਇਰਲ

ਭਾਰਤੀ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਇਨ੍ਹਾਂ ਖ਼ਬਰਾਂ ਤੋਂ ਬਾਅਦ ਉਸ ਨੂੰ ਵਧਾਈ ਦੇਣ ਵਾਲਿਆਂ ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਫੋਨ ਕਾਲਸ ਆ ਰਹੇ ਹਨ ਪਰ ਇਹ ਸੱਚ ਨਹੀਂ ਹੈ । ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਪਹਿਲੀ ਵਾਰ ਮਾਪੇ ਬਣਨ ਜਾ ਰਹੇ ਹਨ । ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਇਸ ਬਾਰੇ ਜਾਣਕਾਰੀ ਕੁਝ ਸਮਾਂ ਪਹਿਲਾਂ ਸਾਂਝੀ ਕੀਤੀ ਸੀ ।

Bharti-Singh-shared-Her-Gorgeous-Maternity-Shoot 3 Image Source: Instagram

ਜਿਸ ਤੋਂ ਬਾਅਦ ਇਸ ਜੋੜੀ ਦੇ ਮੰਮੀ ਪਾਪਾ ਬਣਨ ਦਾ ਪ੍ਰਸ਼ੰਸਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਭਾਰਤੀ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਸ਼ੋਅ ਨੂੰ ਹੌਸਟ ਕਰ ਰਹੀ ਹੈ । ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਲਾਫਟਰ ਚੈਲੇਂਜ ਤੋਂ ਕੀਤੀ ਸੀ । ਜਿਸ ਤੋਂ ਬਾਅਦ ਭਾਰਤੀ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ । ਭਾਰਤੀ ਅੰਮ੍ਰਿਤਸਰ ਦੇ ਨਾਲ ਸਬੰਧ ਰੱਖਦੀ ਹੈ ਜਦੋਂਕਿ ਹਰਸ਼ ਇੱਕ ਗੁਜਰਾਤੀ ਪਰਿਵਾਰ ਦੇ ਨਾਲ ਸਬੰਧਤ ਹਨ । ਕੁਝ ਸਾਲ ਪਹਿਲਾਂ ਹੀ ਦੋਵਾਂ ਨੇ ਵਿਆਹ ਕਰਵਾਇਆ ਸੀ ।

 

View this post on Instagram

 

A post shared by Bharti Singh (@bharti.laughterqueen)

You may also like