ਭਾਰਤੀ ਸਿੰਘ ਨੇ ਬੇਬੀ ਬੰਪ ਫਲਾਂਟ ਕਰਦੇ ਹੋਏ ਕਰਵਾਇਆ ਫੋਟੋ ਸ਼ੂਟ

written by Shaminder | January 07, 2022

ਭਾਰਤੀ ਸਿੰਘ (Bharti Singh) ਆਪਣੀ ਪ੍ਰੈਗਨੇਂਸੀ ਨੂੰ ਖੂਬ ਇਨਜੁਆਏ ਕਰ ਰਹੀ ਹੈ । ਉਸ ਨੇ ਆਪਣਾ ਬੇਬੀ ਬੰਪ ਫਲਾਂਟ ਕਰਦੇ ਹੋਏ ਨਵਾਂ ਫੋਟੋ ਸ਼ੂਟ (PhotoShoot) ਕਰਵਾਇਆ ਹੈ । ਇਨ੍ਹਾਂ ਤਸਵੀਰਾਂ ‘ਚ ਉਹ ਬਹੁਤ ਹੀ ਖੂਬਸੂਰਸਤ ਦਿਖਾਈ ਦੇ ਰਹੀ ਹੈ ਅਤੇ ਇੱਕ ਤੋਂ ਬਾਅਦ ਇੱਕ ਉਸ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ । ਭਾਰਤੀ ਸਿੰਘ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

bharti singh,, image From instagram

ਹੋਰ ਪੜ੍ਹੋ : ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀ ਭਤੀਜੀ ਦੇ ਵਿਆਹ ‘ਚ ਮਨਮੋਹਨ ਵਾਰਿਸ, ਸਤਿੰਦਰ ਸਰਤਾਜ ਸਣੇ ਕਈ ਗਾਇਕ ਹੋਏ ਸ਼ਾਮਿਲ

ਇਸ ਦੇ ਨਾਲ ਹੀ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਾਮੇਡੀਅਨ ਨੇ ਇਸ ਦੌਰ ਚੋਂ ਗੁਜ਼ਰਨ ਵਾਲੀਆਂ ਔਰਤਾਂ ਨੂੰ ਖੁਸ਼ ਰਹਿਣ ਦੀ ਨਸੀਹਤ ਵੀ ਦਿੱਤੀ ਹੈ । ਦੱਸ ਦਈਏ ਕਿ ਹਰਸ਼ ਅਤੇ ਭਾਰਤੀ ਨੇ ਭਾਰਤੀ ਦੀ ਪ੍ਰੈਗਨੇਂਸੀ ਦੀ ਖ਼ਬਰ ਕੁਝ ਦਿਨ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ ।

Bharti singh image From instagram

ਜਿਸ ਤੋਂ ਬਾਅਦ ਹਰ ਕੋਈ ਇਸ ਜੋੜੀ ਨੂੰ ਵਧਾਈ ਦੇ ਰਿਹਾ ਹੈ । ਇਹ ਜੋੜੀ ਪਹਿਲੀ ਵਾਰ ਪੈਰੇਂਟਸ ਬਣਨ ਜਾ ਰਹੀ ਹੈ । ਇਸ ਤੋਂ ਪਹਿਲਾਂ ਭਾਰਤੀ ਆਪਣੀ ਪ੍ਰੈਗਨੇਂਸੀ ਨੂੰ ਛਿਪਾ ਕੇ ਰੱਖਣਾ ਚਾਹੁੰਦੀ ਸੀ, ਪਰ ਮੀਡੀਆ ‘ਚ ਆ ਰਹੀਆਂ ਲਗਾਤਾਰ ਖਬਰਾਂ ਦੇ ਕਾਰਨ ਉਸ ਨੇ ਆਪਣੀ ਪ੍ਰੈਗਨੇਂਸੀ ਦਾ ਖੁਲਾਸਾ ਕੀਤਾ ਸੀ । ਜਿਸ ਤੋਂ ਬਾਅਦ ਇਹ ਜੋੜੀ ਕਾਫੀ ਖੁਸ਼ ਹੈ । ਦੱਸ ਦਈਏ ਕਿ ਕਾਮੇਡੀਅਨ ਭਾਰਤੀ ਸਿੰਘ ਦਾ ਸਬੰਧ ਪੰਜਾਬ ਦੇ ਅੰਮ੍ਰਿਤਸਰ ਦੇ ਨਾਲ ਹੈ । ਇਸ ਖੇਤਰ ‘ਚ ਨਾਮ ਬਨਾਉਣ ਦੇ ਲਈ ਉਸ ਨੇ ਲੰਮਾ ਸੰਘਰਸ਼ ਕੀਤਾ ਹੈ ।

 

View this post on Instagram

 

A post shared by Bharti Singh (@bharti.laughterqueen)

You may also like