ਭਾਰਤੀ ਸਿੰਘ ਨੇ ਸ਼ੇਅਰ ਕੀਤੀਆਂ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਖੂਬਸੂਰਤ ਤਸਵੀਰਾਂ, ਬੇਬੀ ਬੰਪ ਫਲਾਂਟ ਕਰਦੀ ਆਈ ਨਜ਼ਰ
ਭਾਰਤੀ ਸਿੰਘ ਨੇ ਸ਼ੇਅਰ ਕੀਤੀਆਂ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਖੂਬਸੂਰਤ ਤਸਵੀਰਾਂ, ਬੇਬੀ ਬੰਪ ਫਲਾਂਟ ਕਰਦੀ ਆਈ ਨਜ਼ਰ
ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਭਾਰਤੀ ਸਿੰਘ ਆਪਣੀ ਪ੍ਰੈਗਨੈਂਸੀ ਦੇ ਦੌਰਾਨ ਵੀ ਕਈ ਟੀਵੀ ਸ਼ੋਅਸ ਵਿੱਚ ਬਤੌਰ ਹੋਸਟ ਤੇ ਕਾਮੇਡੀ ਗੈਸਟ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ। ਭਾਰਤੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
image From instagram
ਭਾਰਤੀ ਸਿੰਘ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਅਪਕਮਿੰਗ ਪ੍ਰੋਜੈਕਟਸ ਤੇ ਕਾਮੇਡੀ ਵੀਡੀਓਜ਼ ਸ਼ੇਅਰ ਕਰਕੇ ਉਨ੍ਹਾਂ ਦਾ ਮਨੋਰਜ਼ਨ ਕਰਦੀ ਰਹਿੰਦੀ ਹੈ। ਹੁਣ ਭਾਰਤੀ ਇੰਸਟਾਗ੍ਰਾਮ ਉੱਤੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਭਾਰਤੀ ਆਪਣੇ ਪਤੀ ਹਰਸ਼ ਨਾਲ ਵੱਖ-ਵੱਖ ਅੰਦਾਜ਼ ਵਿੱਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।
ਭਾਰਤੀ ਨੇ ਸੰਤਰੀ ਤੇ ਪਿੰਕ ਰੰਗ ਦਾ ਗਾਊਨ ਪਾਇਆ ਹੋਇਆ ਹੈ ਤੇ ਨਿਊਡ ਮੇਅਕਪ ਦੇ ਨਾਲ ਉਸ ਨੇ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੈ। ਉਸ ਨੇ ਆਪਣੇ ਵਾਲ ਖੁਲ੍ਹੇ ਛੱਡੇ ਹੋਏ ਹਨ। ਤਸਵੀਰ ਦੇ ਵਿੱਚ ਹਰਸ਼ ਭਾਰਤੀ ਦੇ ਬੇਬੀ ਬੰਪ 'ਤੇ ਹੱਥ ਰੱਖ ਕੇ ਉਸ ਨੂੰ ਬਹੁਤ ਹੀ ਪਿਆਰ ਨਾਲ ਵੇਖਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਭਾਰਤੀ ਬਹੁਤ ਹੀ ਪਿਆਰ ਭਰੇ ਅੰਦਾਜ਼ ਵਿੱਚ ਤਸਵੀਰਾਂ ਖਿਚਵਾਉਂਦੀ ਤੇ ਬੇਬੀ ਬੰਪ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਭਾਰਤੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, " ❤️LOVE❤️ ਹੁਣ ਤੁਸੀਂ ਹੀ ਦੱਸੋ ਕਿ ਮੈਂ ਕੀ ਲਿਖਾਂ। "
image From instagram
ਹੋਰ ਪੜ੍ਹੋ : ਆਸਕਰ ਦੇ ਪ੍ਰਸਾਰਣ ਤੋਂ ਪਹਿਲਾਂ ਦਿੱਤੇ ਜਾਣਗੇ ਅੱਠ ਸ਼੍ਰੇਣੀਆਂ ਨੂੰ ਅਵਾਰਡਸ, ਜਾਨਣ ਲਈ ਪੜ੍ਹੋ ਪੂਰੀ ਖ਼ਬਰ
ਭਾਰਤੀ ਤੇ ਹਰਸ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਾਲੀਵੁੱਡ ਸੈਲੇਬਸ ਤੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਨ੍ਹਾਂ ਤਸਵੀਰਾਂ ਉੱਤੇ ਕਈ ਤਰ੍ਹਾਂ ਦੇ ਕਮੈਂਟ ਲਿਖ ਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਫੈਨ ਨੇ ਲਿਖਿਆ , ਤੁਸੀਂ ਦੋਵੇਂ ਇੱਕਠੇ ਬਹੁਤ ਪਿਆਰੇ ਲੱਗ ਰਹੇ ਹੋ। ਇੱਕ ਹੋਰ ਯੂਜ਼ਰ ਨੇ ਲਿਖਿਆ, ਮੰਮੀ ਭਾਰਤੀ ਦੇ ਫੇਸ 'ਤੇ ਗਲੋਅ ਤਾਂ ਵੇਖੋ। " ਕਈ ਫੈਨਜ਼ ਨੇ ਹਰਸ਼ ਤੇ ਭਾਰਤੀ ਦੇ ਲਈ ਕਮੈਂਟ ਬਾਕਸ ਵਿੱਚ ਹਾਰਟ, ਫਾਈਰ ਤੇ ਲਵ ਦੇ ਈਮੋਜ਼ੀਸ ਬਣਾ ਕੇ ਆਪਣਾ ਪਿਆਰ ਵਿਖਾਇਆ ਹੈ।
image From instagram
ਦੱਸ ਦਈਏ ਕਿ ਹਰਸ਼ ਤੇ ਭਾਰਤੀ ਸਿੰਘ ਮੌਜੂਦਾ ਸਮੇਂ ਵਿੱਚ ਇੱਕ ਨਿੱਜੀ ਚੈਨਲ ਦੇ ਸ਼ੇਅ ਹੁਨਰਬਾਜ਼ ਵਿੱਚ ਬਤੌਰ ਹੋਸਟ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਭਾਰਤੀ ਸਿੰਘ ਦਿ ਕਪਿਲ ਸ਼ਰਮਾ ਸ਼ੋਅ ਤੇ ਕਾਮੇਡੀ ਸਰਕਸ ਆਦਿ ਕਈ ਸ਼ੋਅਜ਼ ਕਰ ਚੁੱਕੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
