ਭਾਰਤੀ ਸਿੰਘ ਦੇ ਬੇਟੇ ਗੋਲਾ ਦਾ ਕਿਊਟ ਵੀਡੀਓ ਜਿੱਤ ਰਿਹਾ ਹਰ ਕਿਸੇ ਦਾ ਦਿਲ, ਵੇਖੋ ਵੀਡੀਓ
ਭਾਰਤੀ ਸਿੰਘ (Bharti Singh) ਦੇ ਕਿਊਟ ਪੁੱਤਰ (Cute Son) ਗੋਲਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਏ ਦਿਨ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਕਾਮੇਡੀਅਨ (Comedian) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦਾ ਇੱਕ ਕਿਊਟ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਕਾਮੇਡੀਅਨ ਦਾ ਬੇਟਾ ਮੁਸਕਰਾ ਰਿਹਾ ਹੈ ।
ਹੋਰ ਪੜ੍ਹੋ : ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦੀ, ਕੀ ਤੁਸੀਂ ਪਛਾਣਿਆ ?
ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੋਲਾ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ । ਭਾਰਤੀ ਸਿੰਘ ਅਕਸਰ ਆਪਣੇ ਬੇਟੇ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਬੀਤੇ ਦਿਨ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਗੋਲਾ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ ।
ਹੋਰ ਪੜ੍ਹੋ : ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਗਾਇਕਾ ਪਰਵੀਨ ਭਾਰਟਾ ਨੇ ਸੰਗਤਾਂ ਨੂੰ ਦਿੱਤੀ ਵਧਾਈ
ਜਿਸ ‘ਚ ਉਸ ਨੇ ਬਾਲ ਗਣੇਸ਼ ਦਾ ਰੂਪ ਧਾਰਨ ਕੀਤਾ ਸੀ । ਦੱਸ ਦਈਏ ਕਿ ਭਾਰਤੀ ਦੇ ਘਰ ਇਸੇ ਸਾਲ ਗੋਲਾ ਦਾ ਜਨਮ ਹੋਇਆ ਹੈ । ਭਾਰਤੀ ਨੇ ਗੁਜਰਾਤੀ ਮੂਲ ਦੇ ਸ਼ਖਸ ਹਰਸ਼ ਲਿੰਬਾਚੀਆ ਦੇ ਨਾਲ ਵਿਆਹ ਕਰਵਾਇਆ ਹੈ। ਜਦੋਂਕਿ ਭਾਰਤੀ ਖੁਦ ਪੰਜਾਬਣ ਹੈ ਅਤੇ ਉਹ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ।
Image Source: Twitter
ਭਾਰਤੀ ਨੇ ਆਪਣੀ ਕਾਮੇਡੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਖ਼ਾਸ ਕਰਕੇ ਉਸ ਦੇ ਵੱਲੋਂ ਨਿਭਾਏ ਗਏ ਲੱਲੀ ਦੇ ਕਿਰਦਾਰ ਨੇ ਤਾਂ ਹਰ ਕਿਸੇ ਦਾ ਦਿਲ ਜਿੱਤ ਲਿਆ ਸੀ । ਇਸ ਕਿਰਦਾਰ ਨੂੰ ਦਰਸ਼ਕਾਂ ਦਾ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ । ਇਸ ਤੋਂ ਇਲਾਵਾ ਉਹ ਇਨ੍ਹੀਂ ਦਿਨੀਂ ਕਈ ਰਿਆਲਟੀ ਸ਼ੋਅ ਨੂੰ ਵੀ ਹੋਸਟ ਕਰ ਰਹੀ ਹੈ ।
View this post on Instagram