
ਪੰਜਾਬੀ ਫ਼ਿਲਮ ਇੰਡਸਟਰੀ ‘ਚ ਨਿੱਤ ਨਵੇਂ ਚਿਹਰਿਆਂ ਦੀ ਐਂਟਰੀ ਹੋ ਰਹੀ ਹੈ । ਇਨ੍ਹਾਂ ਨਿਊ ਕਮਰਸ ‘ਚ ਭਾਵਨਾ ਸ਼ਰਮਾ ਦਾ ਨਾਮ ਵੀ ਸ਼ਾਮਿਲ ਹੋ ਚੁੱਕਿਆ ਹੈ ।ਪੀਟੀਸੀ ਪੰਜਾਬੀ ਦੇ ਰਿਆਲਟੀ ਮਿਸ ਪੀਟੀਸੀ ਪੰਜਾਬੀ (Miss PTC Punjabi) ਸ਼ੋਅ ਦੀ ਜੇਤੂ ਰਹੀ ਭਾਵਨਾ ਸ਼ਰਮਾ (Bhawna Sharma )ਦੀ ਵੀ ਪੰਜਾਬੀ ਇੰਡਸਟਰੀ ‘ਚ ਐਂਟਰੀ ਹੋ ਗਈ ਹੈ ।ਜੀ ਹਾਂ ਭਾਵਨਾ ਸ਼ਰਮਾ ਜਲਦ ਹੀ ਪੰਜਾਬੀ ਫ਼ਿਲਮ ‘ਨਿਸ਼ਾਨਾ’ ਦੇ ਵਿੱਚ ਨਜ਼ਰ ਆਏਗੀ ।

ਹੋਰ ਪੜ੍ਹੋ : ਨਿਊਜ਼ੀਲੈਂਡ ਦੇ ਰਹਿਣ ਵਾਲੇ ਪਤੀ-ਪਤਨੀ ਨੇ ਉੇਗਾਇਆ ਦੁਨੀਆ ਦਾ ਸਭ ਤੋਂ ਵੱਡਾ ਆਲੂ, ਬਣਾਇਆ ਰਿਕਾਰਡ
ਇਸ ਫ਼ਿਲਮ ‘ਚ ਕੁਲਵਿੰਦਰ ਬਿੱਲਾ ਵੀ ਨਜ਼ਰ ਆਉਣਗੇ । ਜਿਸ ਦਾ ਇੱਕ ਪੋਸਟਰ ਵੀ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਸੁਖਮਿੰਦਰ ਧੰਜਲ ਵੱਲੋਂ ਬਣਾਈ ਜਾ ਰਹੀ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ ।

ਇਹ ਫ਼ਿਲਮ ਅਗਲੇ ਸਾਲ ਯਾਨੀ ਕਿ 2022 ‘ਚ ਰਿਲੀਜ਼ ਹੋਵੇਗੀ । ਇਸ ਫ਼ਿਲਮ ਦੀ ਡਾਇਰੈਕਸ਼ਨ ਅਤੇ ਕਹਾਣੀ ਸੁਖਮਿੰਦਰ ਧੰਜਲ ਵੱਲੋਂ ਲਿਖੀ ਗਈ ਹੈ । ਭਾਵਨਾ ਸ਼ਰਮਾ ਅਤੇ ਕੁਲਵਿੰਦਰ ਬਿੱਲਾ ਤੋਂ ਇਲਾਵਾ ਹੋਰ ਕਿਹੜੇ ਕਿਹੜੇ ਕਲਾਕਾਰ ਮੁੱਖ ਕਿਰਦਾਰਾਂ ‘ਚ ਹਨ । ਇਸ ਦਾ ਖੁਲਾਸਾ ਕੁਲਵਿੰਦਰ ਬਿੱਲਾ ਵੱਲੋਂ ਸਾਂਝੇ ਕੀਤੇ ਗਏ ਇਸ ਪੋਸਟਰ ‘ਚ ਨਹੀਂ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੁਲਵਿੰਦਰ ਬਿੱਲਾ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਫ਼ਿਲਮ ਦੀ ਕਹਾਣੀ ਕਿਸ ਤਰ੍ਹਾਂ ਦੀ ਹੋਵੇਗੀ । ਇਹ ਤਾਂ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ । ਫ਼ਿਲਹਾਲ ਭਾਵਨਾ ਸ਼ਰਮਾ ਆਪਣੀ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ ।
View this post on Instagram