Advertisment

ਬੀਬੀ ਜਗੀਰ ਕੌਰ ਤੇ ਗਾਇਕ ਦਿਲਜੀਤ ਦੋਸਾਂਝ ਬਣੇ ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ, ‘ਦ ਸਿੱਖ ਗਰੁੱਪ’ ਵੱਚੋਂ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ

author-image
By Rupinder Kaler
New Update
ਬੀਬੀ ਜਗੀਰ ਕੌਰ ਤੇ ਗਾਇਕ ਦਿਲਜੀਤ ਦੋਸਾਂਝ ਬਣੇ ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ, ‘ਦ ਸਿੱਖ ਗਰੁੱਪ’ ਵੱਚੋਂ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ
Advertisment
ਯੂਕੇ ਦੀ ਸਭ ਤੋਂ ਵੱਡੀ ਸਿੱਖ ਸੰਸਥਾ- ‘ਦ ਸਿੱਖ ਗਰੁੱਪ’ ਵੱਲੋਂ ਸਭ ਤੋਂ ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ ਕੀਤੀ ਹੈ । ਇਸ ਸੂਚੀ ਵਿੱਚ ਬੀਬੀ ਜਗੀਰ ਕੌਰ ਨੇ 2020 ਵਿਚ ਵਿਸ਼ਵ ਪੱਧਰ 'ਤੇ ਸ਼ਕਤੀਸ਼ਾਲੀ 100ਸਿੱਖਾਂ ਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਤਖ਼ਤ ਹਜ਼ੂਰ ਸਾਹਿਬ ਦੇ ਜਥੇਦਾਰ
Advertisment
ਗਿਆਨੀ ਕੁਲਵੰਤ ਸਿੰਘ ਸਭ ਤੋਂ ੳੱਪਰਲਾ ਸਥਾਨ ਬਰਕਰਾਰ ਰੱਖਿਆ ਹੈ । jagir-kaur ਹੋਰ ਪੜ੍ਹੋ : ਪਾਕਿਸਤਾਨੀ ਗਾਇਕ ਨੇ ਧਰਨੇ ’ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਗਾਇਆ ਗੀਤ, ਸੋਸ਼ਲ ਮੀਡੀਆ ਤੇ ਹੋ ਰਿਹਾ ਹੈ ਵਾਇਰਲ
Advertisment
ਸ਼ਿਲਪਾ ਸ਼ੈੱਟੀ ਨੇ ਮਨਾਈ ਆਪਣੀ ਧੀ ਸਮੀਸ਼ਾ ਦੀ ਪਹਿਲੀ ਲੋਹੜੀ, ਪਰਿਵਾਰ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ Giani-Harpreet-Singh ਇਸੇ ਤਰ੍ਹਾਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਇਸ ਸੂਚੀ ਵਿੱਚ ਕ੍ਰਮਵਾਰ ਤੀਜੇ ਅਤੇ ਚੌਥੇ ਸਥਾਨ 'ਤੇ ਹਨ ।ਗਾਇਕ ਦਿਲਜੀਤ ਦੋਸਾਂਝ ਵੀ ਇਸ ਸੂਚੀ ਵਿੱਚ ਸ਼ਾਮਿਲ ਹਨ । ਨਵਜੋਤ ਸਿੰਘ ਸਿੱਧੂ ਅਤੇ ਸੁਖਬੀਰ ਬਾਦਲ ਨੇ ਇਸ ਸੂਚੀ ਵਿਚ ਆਪਣੇ ਸਥਾਨ ਬਰਕਰਾਰ ਰੱਖੇ ਹਨ। publive-image ਸੁਖਬੀਰ ਨੂੰ ਇਸ ਸੂਚੀ ਵਿਚ 18ਵਾਂ ਸਥਾਨ 'ਤੇ ਜਦਕਿ ਸਿੱਧੂ ਦਾ ਨਾਂ 30ਵੇਂ ਸਥਾਨ 'ਤੇ ਹੈ।ਇਸ ਤੋਂ ਇਲਾਵਾ ਇਸ ਲਿਸਟ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਪਿੰਗਲਵਾੜਾ ਸੁਸਾਇਟੀ ਦੀ ਪ੍ਰਧਾਨ ਡਾ. ਇੰਦਰਜੀਤ ਕੌਰ, ਪਦਮ ਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਦੇ ਨਾਂ ਵੀ ਸ਼ਾਮਲ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment