ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ ਵੱਡਾ ਫੈਸਲਾ, ਕ੍ਰਿਕੇਟਰ ਹਰਭਜਨ ਸਿੰਘ ਨੇ ਸ਼ਲਾਘਾ ਕੀਤੀ

Written by  Shaminder   |  May 26th 2021 12:41 PM  |  Updated: May 26th 2021 12:41 PM

ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ ਵੱਡਾ ਫੈਸਲਾ, ਕ੍ਰਿਕੇਟਰ ਹਰਭਜਨ ਸਿੰਘ ਨੇ ਸ਼ਲਾਘਾ ਕੀਤੀ

ਦੇਸ਼ ਦੇ ਪ੍ਰਸਿੱਧ ਗੁਰਦੁਆਰਾ ਸਾਹਿਬਾਨ ‘ਚ ਸ਼ਾਮਿਲ ਤਖਤ ਸ੍ਰੀ ਹਜ਼ੂਰ ਸਾਹਿਬ ,ਨੰਦੇੜ ਸਾਹਿਬ ਨੇ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਅਹਿਮ ਫੈਸਲਾ ਲਿਆ ਹੈ । ਦਰਅਸਲ ਨੰਦੇੜ ਸਾਹਿਬ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪਿਛਲੇ 50  ਸਾਲਾਂ ਦੌਰਾਨ ਜਿੰਨਾ ਵੀ ਸੋਨਾ ਦਾਨ ‘ਚ ਮਿਲਿਆ ਹੈ ।

harbhjan singh share post Image From Harbhajan Singh instagram

ਹੋਰ ਪੜ੍ਹੋ : ਧਰਮਿੰਦਰ ਦੇ ਪੋਤੇ ਨੇ ਆਪਣੀ ਦਾਦੀ ਹੇਮਾ ਮਾਲਿਨੀ ਨੂੰ ਲੈ ਕੇ ਕਹੀ ਵੱਡੀ ਗੱਲ, ਇੰਟਰਵਿਊ ਵਿੱਚ ਕੀਤੇ ਕਈ ਖੁਲਾਸੇ 

Hazur_Sahib_Gurudwara Image From Internet

ਉਸ ਦੇ ਨਾਲ ਹਸਪਤਾਲ ਬਣਾਇਆ ਜਾਵੇਗਾ ਤਾਂ ਕਿ ਨੰਦੇੜ ਸਾਹਿਬ ਦੇ ਲੋਕਾਂ ਨੂੰ ਇਲਾਜ ਲਈ ਮੁੰਬਈ ਜਾਂ ਫਿਰ ਹੋਰ ਮਹਾਨਾਂਗਰਾਂ ਦਾ ਰੁਖ ਨਾ ਕਰਨਾ ਪਵੇ।

Harbhajan Singh Image From Harbhajan Singh instagram

ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ‘ਚ ਗੁਰਦੁਆਰੇ ‘ਚ ਇੱਕਠੇ ਹੋਏ ਸੋਨੇ ਨੂੰ ਲੋਕ ਭਲਾਈ ਦੇ ਕਾਰਜਾਂ ‘ਚ ਲਗਾਉਣ ਦੀ ਗੱਲ ਆਖੀ ਗਈ ਹੈ ।ਕ੍ਰਿਕੇਟਰ ਹਰਭਜਨ ਸਿੰਘ ਨੇ

ਵੀ ਇੱਕ ਪੋਸਟ ਸਾਂਝੀ ਕਰਦੇ ਹੋਏ ਗੁਰਦੁਆਰਾ ਸਾਹਿਬ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਹੈ ।

ਦੱਸ ਦਈਏ ਕ ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ ਬੀਤੇ ਦਿਨੀਂ ਦੇਸ਼ ਭਰ ਦੇ ਹਸਪਤਾਲਾਂ ‘ਚ ਬੈੱਡਾਂ ਅਤੇ ਆਕਸੀਜਨ ਦੀ ਭਾਰੀ ਕਮੀ ਹੋਈ ਸੀ । ਅਜਿਹੇ ‘ਚ ਦਵਾਈਆਂ ਦੀ ਕਾਲਾਬਾਜ਼ਾਰੀ ਵੀ ਹੋ ਰਹੀ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network