
ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਅਹਿਮ ਖਬਰ ਸਾਹਮਣੇ ਆਈ ਹੈ, ਜੀ ਹਾਂ ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆ ਰਹੀ ਹੈ। ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਦੇ ਹੱਕ 'ਚ ਫੈਸਲਾ ਸੁਣਿਆ ਹੈ। ਦੱਸ ਦਈਏ 24 ਘੰਟੇ ਦੇ ਅੰਦਰ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਕੋਰਟ ‘ਚ ਕਰਨਾ ਪਵੇਗਾ ਪੇਸ਼ ।
ਦੱਸ ਦਈਏ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੀ ਟ੍ਰਾਂਜ਼ਿਟ ਰਿਮਾਂਡ ਦੇ ਦਿੱਤੀ ਹੈ। ਸ਼ਰਤਾਂ ਦੇ ਨਾਲ ਇਹ ਟ੍ਰਾਂਜ਼ਿਟ ਰਿਮਾਂਡ ਦਿੱਤਾ ਗਿਆ ਹੈ। ਹੁਣ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਬਾਰੇ ਪੁੱਛ-ਪੜਤਾਲ ਕਰੇਗੀ।
ਅਦਾਲਤ ਦੇ ਹੁਕਮਾਂ ਮੁਤਾਬਿਕ ਲਾਰੈਂਸ ਬਿਸ਼ਨੋਈ ਨੂੰ ਦੇਵਾਂਗੇ ਪੂਰੀ ਸੁਰੱਖਿਆ-AG ਪੰਜਾਬ । ਦੱਸ ਦਈਏ ਪੰਜਾਬ ਪੁਲਿਸ ਬੁਲੇਟਪਰੂਫ ਕਾਰ ਚ ਬਿਸ਼ਨੋਈ ਨੂੰ ਪੰਜਾਬ ਲੈ ਕੇ ਆ ਰਹੀ ਹੈ। ਪੰਜਾਬ ਤੱਕ ਦੇ ਪੂਰੇ ਰੂਟ ਦੀ ਕਰਵਾਈ ਜਾਵੇਗੀ ਵੀਡੀਓਗ੍ਰਾਫੀ। ਇਸ ਆਰਟੀਕਲ ਦੇ ਆਖੀਰ 'ਚ ਵੀਡੀਓ ਲਿੰਕ ਦਿੱਤਾ ਗਿਆ ਹੈ ਜਿਸ 'ਚ ਤੁਸੀਂ ਪੰਜਾਬ ਪੁਲਿਸ ਤੇ ਬਿਸ਼ਨੋਈ ਦੇ ਨਾਲ ਜੁੜੀ ਸਾਰੀ ਜਾਣਕਾਰੀ ਲੈ ਸਕਦੇ ਹੋ।
ਦੱਸ ਦਈਏ ਬਿਸ਼ਨੋਈ ਦਾ ਮੈਡੀਕਲ RML ਹਸਪਤਾਲ 'ਚ ਕਰਵਾਇਆ ਜਾਵੇਗਾ ।
ਦੱਸ ਦਈਏ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਪੂਰੇ ਮਾਮਲੇ ਦਾ ਮਾਸਟਰ ਮਾਈਂਡ ਮੰਨਿਆ ਜਾ ਰਿਹਾ ਹੈ।
ਦੱਸ ਦਈਏ 29 ਮਈ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਜਵਾਹਰਕੇ ਪਿੰਡ ਚ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਨੇ ਹਰ ਇੱਕ ਝੰਜੋੜ ਕੇ ਰੱਖ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਮੌਤ ਨੂੰ ਦੋ ਹਫਤਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ।
ਟਿੱਬਿਆਂ ‘ਚੋਂ ਉੱਠ ਕੇ ਸ਼ੁੱਭਦੀਪ ਨੇ ਸਿੱਧੂ ਮੂਸੇਵਾਲਾ ਤੱਕ ਦਾ ਸਫਰ ਤੈਅ ਕੀਤਾ । ਸਿੱਧੂ ਮੂਸੇਵਾਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਖਰੇ ਹੀ ਹੋ ਮੁਕਾਮ ਤੱਕ ਪਹੁੰਚਾ ਦਿੱਤਾ ਸੀ। ਸਿੱਧੂ ਮੂਸੇਵਾਲਾ ਆਪਣੇ ਕਈ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਗਿਆ ਹੈ।