ਬਿੱਗ ਬੌਸ 16 ਦੀਆਂ ਤਿਆਰੀਆਂ ਸ਼ੁਰੂ: ਸ਼ੋਅ ‘ਚ ਨਜ਼ਰ ਆ ਸਕਦੀ ਹੈ ਚਾਰੂ ਅਸੋਪਾ ਅਤੇ ਰਾਜੀਵ ਸੇਨ ਦੀ ਜੋੜੀ

written by Lajwinder kaur | August 24, 2022

Charu Asopa, Rajeev Sen confirm being approached for Bigg Boss 16: ਟੀਵੀ ਅਦਾਕਾਰਾ ਚਾਰੂ ਅਸੋਪਾ ਅਤੇ ਰਾਜੀਵ ਸੇਨ ਬਿੱਗ ਬੌਸ 16 ਵਿੱਚ ਨਜ਼ਰ ਆ ਸਕਦੇ ਹਨ। ਇਸ ਗੱਲ ਦੀ ਪੁਸ਼ਟੀ ਖੁਦ ਚਾਰੂ ਨੇ ਕੀਤੀ ਹੈ। ਪਿਛਲੇ ਦਿਨੀਂ ਇਹ ਜੋੜਾ ਆਪਣੇ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਰਿਹਾ ਸੀ, ਜਿਸ ਕਾਰਨ ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਪ੍ਰਸਿੱਧੀ ਨੂੰ ਦੇਖਦੇ ਹੋਏ ਬਿੱਗ ਬੌਸ 16 ਦੇ ਮੇਕਰਸ ਨੇ ਰਾਜੀਵ ਅਤੇ ਚਾਰੂ ਨੂੰ ਸ਼ੋਅ ਲਈ ਅਪ੍ਰੋਚ ਕੀਤਾ ਹੈ।

ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਮਰਹੂਮ ਪਿਤਾ ਦੀ ਬਰਥ ਐਨੀਵਰਸਿਰੀ ‘ਤੇ ਹੋਈ ਭਾਵੁਕ, ਸਾਂਝੀ ਕੀਤੀ ਬਚਪਨ ਦੀ ਖ਼ੂਬਸੂਰਤ ਤਸਵੀਰ

Image Source: Instagram

ਚਾਰੂ ਅਸੋਪਾ ਨੇ ਹਾਲ ਹੀ ‘ਚ ਦਿੱਤੇ ਇੱਕ ਇੰਟਰਵਿਊ ‘ਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਸ ਨੂੰ ਬਿੱਗ ਬੌਸ ਵਿੱਚ ਪ੍ਰਤੀਯੋਗੀ ਦੇ ਰੂਪ ਵਿੱਚ ਆਉਣ ਲਈ ਸੰਪਰਕ ਕੀਤਾ ਗਿਆ ਹੈ। ਅਦਾਕਾਰਾ ਨੇ ਕਿਹਾ ਕਿ ਉਸ ਨੂੰ ਸ਼ੋਅ 'ਤੇ ਰਾਜੀਵ ਨਾਲ ਨਜ਼ਰ ਆਉਣ 'ਚ ਕੋਈ ਸਮੱਸਿਆ ਨਹੀਂ ਹੈ। ਹਾਲਾਂਕਿ, ਉਸਨੇ ਕਿਹਾ ਕਿ 'ਮੈਨੂੰ ਨਹੀਂ ਪਤਾ ਕਿ ਰਾਜੀਵ ਸ਼ੋਅ ਦਾ ਹਿੱਸਾ ਹੋਣਗੇ ਜਾਂ ਨਹੀਂ'।

Charu Asopa reveals her daughter is suffering-min Image Source: Instagram

ਉੱਧਰ ਰਾਜੀਵ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ‘ਉਨ੍ਹਾਂ ਨੂੰ ਬਿੱਗ ਬੌਸ ਨੂੰ ਹਾਂ ਕਹਿਣਾ ਚਾਹੀਦਾ ਹੈ ਜਾਂ ਨਹੀਂ। ਦੋਸਤਾਂ ਅਤੇ ਪਰਿਵਾਰ ਵੱਲੋਂ ਸ਼ੋਅ 'ਤੇ ਜਾਣ ਲਈ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ ਹੈ। ਇਸ ਲਈ ਉਸ ਲਈ ਇਹ ਫੈਸਲਾ ਕਰਨਾ ਥੋੜ੍ਹਾ ਮੁਸ਼ਕਿਲ ਹੈ। ਮੈਂ ਅਜੇ ਵੀ ਪੇਸ਼ਕਸ਼ ਬਾਰੇ ਸੋਚ ਰਿਹਾ ਹਾਂ’।

Image Source: Instagram

ਪਿਛਲੇ ਦਿਨੀਂ ਰਾਜੀਵ ਨੇ ਆਪਣੇ ਇੰਸਟਾਗ੍ਰਾਮ 'ਤੇ ਚਾਰੂ ਨਾਲ ਇਕ ਫੋਟੋ ਸ਼ੇਅਰ ਕੀਤੀ ਸੀ, ਜਿਸ ਤੋਂ ਬਾਅਦ ਲੋਕਾਂ ਨੂੰ ਮਹਿਸੂਸ ਹੋਣ ਲੱਗਾ ਸੀ ਕਿ ਜੋੜੇ ਵਿਚਾਲੇ ਸਭ ਕੁਝ ਠੀਕ ਹੋ ਗਿਆ ਹੈ। ਪਰ ਮੀਡੀਆ ਨਾਲ ਗੱਲਬਾਤ 'ਚ ਚਾਰੂ ਨੇ ਦੱਸਿਆ ਕਿ ਉਨ੍ਹਾਂ ਦਾ ਰਿਸ਼ਤਾ ਹੁਣ ਪਹਿਲਾਂ ਵਰਗਾ ਨਹੀਂ ਰਹੇਗਾ। ਅਦਾਕਾਰਾ ਨੇ ਦੱਸਿਆ ਕਿ ਉਹ ਅਤੇ ਰਾਜੀਵ ਸਿਰਫ ਕਾਨੂੰਨੀ ਤੌਰ 'ਤੇ ਗੱਲ ਕਰ ਰਹੇ ਹਨ। ਉਸ ਨੇ ਦੱਸਿਆ ਕਿ ਸਾਡਾ ਤਲਾਕ ਅਜੇ ਪ੍ਰਕਿਰਿਆ ਵਿਚ ਹੈ, ਜਿਸ ਵਿਚ ਕਾਫੀ ਸਮਾਂ ਲੱਗ ਰਿਹਾ ਹੈ।

 

You may also like