ਬਿੰਨੂ ਢਿੱਲੋਂ ਨੇ ਕਰਤਾ ਇੱਕ ਹੋਰ ਨਵੀਂ ਪੰਜਾਬੀ ਫ਼ਿਲਮ ‘ਮਾਨ vs ਖ਼ਾਨ’ ਦਾ ਐਲਾਨ, ਦਰਸ਼ਕ ਦੇ ਰਹੇ ਨੇ ਵਧਾਈਆਂ

written by Lajwinder kaur | October 15, 2020

ਪੰਜਾਬੀ ਐਕਟਰ ਬਿੰਨੂ ਢਿੱਲੋਂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਉਹ ‘ਮਾਨ vs ਖ਼ਾਨ’  (Mann vs Khan) ਟਾਈਟਲ ਹੇਠ ਨਵੀਂ ਫ਼ਿਲਮ ਲੈ ਕੇ ਆ ਰਹੇ ਨੇ ।binnu dhillon instagram pic

ਹੋਰ ਪੜ੍ਹੋ : ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Time Chakda’ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਇੱਕ ਚੜ੍ਹਦੇ ਤੋਂ, ਇੱਕ ਲਹਿੰਦੇ ਤੋਂ...ਦੇਖੋ ਕਿਹੜਾ ਭੱਜ ਦਾ ਪੰਗੇ ਪੈਂਦੇ ਤੋਂ..ਪੇਸ਼ ਹੈ ਮੇਰੀ ਅਗਲੀ ਆਉਣ ਵਾਲੀ ਫ਼ਿਲਮ ‘Mann vs Khan’ । ਇਸ ਪੋਸਟ ਉੱਤੇ ਫੈਨਜ਼ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਨੇ।

binnu dhillon new movie mann vs khan

ਇਸ ਫ਼ਿਲਮ ‘ਚ ਬਿੰਨੂ ਢਿੱਲੋਂ ਦੇ ਨਾਲ ਦਿਖਾਈ ਦੇਵੇਗੀ ਨਵਨੀਤ ਢਿੱਲੋਂ । ਰਾਜੂ ਵਰਮਾ ਵੱਲੋਂ ਲਿਖੀ ਇਸ ਫ਼ਿਲਮ ਨੂੰ ਡਾਇਰੈਕਟ ਕਰਨਗੇ ਪੰਕਜ ਬੱਤਰਾ । ਪੁਨੀਤ ਬੇਦੀ, ਅਮਨਦੀਪ ਸਿੰਘ, ਗਿਰੀਸ਼ ਮਲਿਕ ਹੋਰਾਂ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ । ਇਸ ਫ਼ਿਲਮ ‘ਚ ਹਾਰਬੀ ਸੰਘਾ, ਹਰਦੀਪ ਗਿੱਲ, ਨਿਰਮਲ ਰਿਸ਼ੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।

binnu and navneet

You may also like