Trending:
ਬਿੰਨੂ ਢਿੱਲੋਂ ਨੇ ਨਵੀਂ ਫ਼ਿਲਮ ਦਾ ਕੀਤਾ ਐਲਾਨ, ਫ੍ਰਸਟ ਲੁੱਕ ਕੀਤੀ ਸਾਂਝੀ
ਬਿੰਨੂ ਢਿੱਲੋਂ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦਾ ਐਲਾਨ ਕਰ ਰਹੇ ਹਨ । ਇੱਕ ਵਾਰ ਮੁੜ ਤੋਂ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਬਿੰਨੂ ਢਿੱਲੋਂ ਨੇ ਇਸ ਫ਼ਿਲਮ ਦਾ ਫ੍ਰਸਟ ਲੁੱਕ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

‘ਜਿੰਨੇ ਜੰਮੇ ਸਾਰੇ ਨਿਕੰਮੇ’ ਟਾਈਟਲ ਹੇਠ ਆਉਣ ਵਾਲੀ ਇਸ ਫ਼ਿਲਮ ਬਿੰਨੂ ਢਿੱਲੋਂ, ਜਸਵਿੰਦਰ ਭੱਲਾ, ਸੀਮਾ ਕੌਸ਼ਲ, ਪੁਖਰਾਜ ਭੱਲਾ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਜਿਵੇਂ ਕਿ ਨਾਮ ਤੋਂ ਹੀ ਸਪੱਸ਼ਟ ਹੈ ਕਿ ਇਹ ਫ਼ਿਲਮ ਇੱਕ ਵਾਰ ਮੁੜ ਤੋਂ ਹਸਾ ਹਸਾ ਕੇ ਤੁਹਾਡੇ ਢਿੱਡੀਂ ਪੀੜ੍ਹਾਂ ਪਾਵੇਗੀ ।
ਹੋਰ ਪੜ੍ਹੋ : ਬਿੰਨੂ ਢਿੱਲੋਂ ਨੇ ਇੱਕ ਹੋਰ ਫ਼ਿਲਮ ਦਾ ਕੀਤਾ ਐਲਾਨ, ਨਵੀਂ ਫ਼ਿਲਮ ਦਾ ਫ੍ਰਸਟ ਲੁੱਕ ਕੀਤਾ ਸਾਂਝਾ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬਿੰਨੂ ਢਿੱਲੋਂ ‘ਭੂਤ ਜੀ’ ਸਣੇ ਹੋਰ ਕਈ ਫ਼ਿਲਮਾਂ ‘ਚ ਕੰਮ ਕਰ ਰਹੇ ਹਨ । ਜਿਨ੍ਹਾਂ ਦੀ ਸ਼ੂਟਿੰਗ ਬੜੇ ਹੀ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ ।

ਬਿੰਨੂ ਢਿੱਲੋਂ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਅੱਜ ਉਨ੍ਹਾਂ ਦਾ ਨਾਂਅ ਕਾਮਯਾਬ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ । ਇੰਡਸਟਰੀ ‘ਚ ਇਹ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਸੰਘਰਸ਼ ਹੈ ।
View this post on Instagram