ਸਿੰਘੂ ਬਾਡਰ ’ਤੇ ਪਹੁੰਚ ਕੇ ਬਿਨੂੰ ਢਿੱਲੋਂ ਨੇ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਸਮਰਥਨ

Written by  Rupinder Kaler   |  December 16th 2020 03:59 PM  |  Updated: December 16th 2020 03:59 PM

ਸਿੰਘੂ ਬਾਡਰ ’ਤੇ ਪਹੁੰਚ ਕੇ ਬਿਨੂੰ ਢਿੱਲੋਂ ਨੇ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਸਮਰਥਨ

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੀ ਸਟੇਜ ਤੇ ਹਰ ਕਲਾਕਾਰ ਪਹੁੰਚ ਰਿਹਾ ਹੈ । ਇਸ ਸਭ ਦੇ ਚਲਦੇ ਬਿਨੂੰ ਢਿੱਲੋਂ ਤੇ ਸੀਮਾ ਕੌਸ਼ਲ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਪਹੁੰਚੇ ।

Binnu Dhillon

ਹੋਰ ਪੜ੍ਹੋ :

binnu dhillon

ਜਿਸ ਦੀ ਵੀਡੀਓ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ । ਇਸ ਵੀਡੀਓ ਵਿੱਚ ਬਿਨੂੰ ਕਹਿ ਰਹੇ ਹਨ ਕਿ ਕਿਸਾਨਾਂ ਦਾ ਇਹ ਅੰਦੋਲਨ ਨਵੀਂ ਕ੍ਰਾਂਤੀ ਲੈ ਕੇ ਆਵੇਗਾ ।ਬਿਨੂੰ ਨੇ ਕਿਹਾ ਜਿਸ ਦੇਸ਼ ਦਾ ਕਿਸਾਨ ਦੁਖੀ ਹੈ, ਉਸ ਦੇਸ਼ ਦਾ ਕੁਝ ਨਹੀਂ ਹੋ ਸਕਦਾ । ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ ।

 

ਉਹਨਾਂ ਨੇ ਕਿਹਾ ਕਿ ਜੋ ਬੰਦਾ ਹੰਕਾਰ ਜਾਂਦਾ ਹੈ, ਉਸ ਦਾ ਅੰਤ ਵੀ ਨੇੜੇ ਹੁੰਦਾ ਹੈ । ਉਹਨਾਂ ਕਿਹਾ ਕਿ ਇਹ ਠਾਠਾਂ ਮਾਰਦਾ ਇਕੱਠ ਦੱਸਦਾ ਹੈ ਕਿ ਕਿਸਾਨਾਂ ਵਿਚ ਜਜ਼ਬਾ ਤੇ ਜਨੂੰਨ ਕਿੰਨਾ ਹੈ ਤੇ ਉਹਨਾਂ ਦਾ ਮਕਸਦ ਕੀ ਹੈ। ਢਿੱਲੋਂ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਸਰਕਾਰ ਇਹਨਾਂ ਖੇਤੀ ਬਿਲਾਂ ਨੂੰ ਵਾਪਸ ਲੈ ਲਵੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network