ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਵੱਖ-ਵੱਖ ਰੂਪਾਂ ਨੂੰ ਦਰਸਾਉਂਦਾ ਵੀਡੀਓ ਬਿੰਨੂ ਢਿੱਲੋਂ ਨੇ ਕੀਤਾ ਸਾਂਝਾ

Written by  Shaminder   |  January 12th 2021 03:27 PM  |  Updated: January 12th 2021 03:27 PM

ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਵੱਖ-ਵੱਖ ਰੂਪਾਂ ਨੂੰ ਦਰਸਾਉਂਦਾ ਵੀਡੀਓ ਬਿੰਨੂ ਢਿੱਲੋਂ ਨੇ ਕੀਤਾ ਸਾਂਝਾ

ਕਿਸਾਨਾਂ ਦਾ ਧਰਨਾ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਹੈ । ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਦਿੱਤਾ ਗਿਆ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਲਗਾਤਾਰ ਆਪਣਾ ਸਮਰਥਨ ਕਿਸਾਨ ਅੰਦੋਲਨ ਨੂੰ ਦੇ ਰਹੇ ਹਨ ।

farmer

ਕੋਈ ਗਾਇਕ ਗੀਤਾਂ ਦੇ ਜ਼ਰੀਏ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ ਤੇ ਕੋਈ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟਾਂ ਅਤੇ ਵੀਡੀਓਜ਼ ਸਾਂਝੇ ਕਰਕੇ ਕਿਸਾਨਾਂ ਨੂੰ ਸਮਰਥਨ ਦੇ ਰਿਹਾ ਹੈ ।ਅਦਾਕਾਰ ਬਿੰਨੂ ਢਿੱਲੋਂ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਖੇਤੀ ਬਿੱਲਾਂ ਵਿਰੁੱਧ ਧਰਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਬਣਾ ਦਿੱਤੀ ਵਾਟਰ ਪਰੂਫ ਸਟੇਜ, ਵੀਡੀਓ ਵਾਇਰਲ

farmer

ਜਿਸ ‘ਚ ਕਿਸਾਨ ਅੰਦੋਲਨ ਦੇ ਵੱਖ ਵੱਖ ਰੂਪ ਵੇਖਣ ਨੂੰ ਮਿਲ ਰਹੇ ਨੇ । ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹ ਇਸ ਮੰਗ ਨੂੰ ਲੈ ਕੇ ਅਟੱਲ ਹਨ।

binnu

ਇਸ ਦੇ ਨਾਲ ਹੀ ਸਰਕਾਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਰਹੀ ਹੈ। ਸਰਕਾਰ ਗੱਲਬਾਤ ਰਾਹੀਂ ਇਸ ਡੈੱਡਲਾਕ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੋਵਾਂ ਧਿਰਾਂ ਵਿਚਾਲੇ ਅੱਠ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੁਝ ਖਾਸ ਹੱਲ ਨਹੀਂ ਨਿਕਲ ਸਕਿਆ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network