
ਬਿੰਨੂ ਢਿੱਲੋਂ (Binnu Dhillon) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਲੋਕ ਕਲਾਕਾਰ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਲੋਕ ਕਲਾਕਾਰ ਕੋਕਾ ਗੀਤ ‘ਤੇ ਡਾਂਸ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ।

ਹੋਰ ਪੜ੍ਹੋ : ਮਾਂ ਦੇ ਨਾਲ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਹੋਏ ਅਦਾਕਾਰ ਬਿੰਨੂ ਢਿੱਲੋਂ
ਬਿੰਨੂ ਢਿੱਲੋਂ ਵੱਲੋਂ ਸ਼ੇਅਰ ਕੀਤਾ ਗਿਆ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਨੇ ਫ਼ਿਲਮਾਂ ‘ਚ ਜ਼ਿਆਦਾਤਰ ਕਾਮੇਡੀ ਕਿਰਦਾਰ ਨਿਭਾਏ ਹਨ ।

ਉਂਝ ਬਿੰਨੂ ਢਿੱਲੋਂ ਨੂੰ ਜ਼ਿਆਦਾ ਵਿਲੇਨ ਦਾ ਕਿਰਦਾਰ ਨਿਭਾਉਣਾ ਪਸੰਦ ਹੈ । ਪਰ ਉਨ੍ਹਾਂ ਨੂੰ ਜ਼ਿਆਦਾ ਕਾਮੇਡੀ ਕਿਰਦਾਰ ਨਿਭਾਉਣ ਨੂੰ ਹੀ ਮਿਲਦੇ ਹਨ । ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਇੰਡਸਟਰੀ ‘ਚ ਆਪਣੀ ਜਗ੍ਹਾ ਪੱਕੀ ਕਰਨ ਦੇ ਲਈ ਉਨ੍ਹਾਂ ਨੇ ਲੰਮਾ ਸਮਾਂ ਸੰਘਰਸ਼ ਕੀਤਾ ਅਤੇ ਆਖਿਰਕਾਰ ਉਹ ਇਸ ‘ਚ ਕਾਮਯਾਬ ਵੀ ਹੋਏ । ਅੱਜ ਉਹ ਹਰ ਫ਼ਿਲਮ ‘ਚ ਨਜ਼ਰ ਆਉਂਦੇ ਹਨ । ਸਰਗੁਨ ਮਹਿਤਾ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਝੱਲੇ’ ਆਏ ਸੀ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
View this post on Instagram