
ਬਿੰਨੂ ਢਿੱਲੋਂ (Binnu Dhillon) ਦੇ ਪਿਤਾ (Father) ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਖੇਤਰ ਧੂਰੀ ‘ਚ ਕਰ ਦਿੱਤਾ ਗਿਆ ਹੈ । ਪਿਤਾ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਅਦਾਕਾਰ ਭਾਵੁਕ ਹੋ ਗਿਆ ਅਤੇ ਉਸ ਦੀਆਂ ਅੱਖਾਂ ਚੋਂ ਅੱਥਰੂ ਵਹਿ ਤੁਰੇ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਇਸ ਦੁੱਖ ਦੀ ਘੜੀ ‘ਚ ਅਦਾਕਾਰ ਦੇ ਪਿਤਾ ਦੇ ਅੰਤਿਮ ਸਸਕਾਰ ਮੌਕੇ ਮੌਜੂਦ ਰਹੇ ।

ਜਿਸ ‘ਚ ਕਰਮਜੀਤ ਅਨਮੋਲ, ਗਿੱਪੀ ਗਰੇਵਾਲ ਸਣੇ ਕਈ ਕਲਾਕਾਰ ਮੌਜੂਦ ਰਹੇ । ਸਭ ਨੇ ਨਮ ਅੱਖਾਂ ਦੇ ਨਾਲ ਬਿੰਨੂ ਢਿੱਲੋਂ ਦੇ ਪਿਤਾ ਨੂੰ ਅੰਤਿਮ ਵਿਦਾਈ ਦਿੱਤੀ । ਦੱਸ ਦਈਏ ਕਿ ਬੀਤੇ ਦਿਨ ਬਿੰਨੂ ਢਿੱਲੋਂ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਸਾਂਝੀ ਕੀਤੀ ਸੀ ।

ਹੋਰ ਪੜ੍ਹੋ : ਭਾਰਤੀ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ, ਘੱਟ ਗਿਣਤੀ ਕਮਿਸ਼ਨ ਨੇ ਲਿਆ ਕਰੜਾ ਨੋਟਿਸ
ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਪਿਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਇਆ ਸੀ ।ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਬਿੰਨੂ ਢਿੱਲੋਂ ਦੇ ਮਾਤਾ ਜੀ ਵੀ ਅਕਾਲ ਚਲਾਣਾ ਕਰ ਗਏ ਸਨ । ਜਿਸ ਤੋਂ ਬਾਅਦ ਬਿੰਨੂ ਢਿੱਲੋਂ ਪੂਰੀ ਤਰ੍ਹਾਂ ਟੁੱਟ ਗਏ ਸਨ ਅਤੇ ਹੁਣ ਉਨ੍ਹਾਂ ਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਦੁੱਖ ਵਿੱਚੋਂ ਗੁਜਰ ਰਹੇ ਹਨ।
ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਫ਼ਿਲਮ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸੀਰੀਅਲਸ ਵੀ ਕੰਮ ਕੀਤਾ ਹੈ । ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਉਣ ਵਾਲੇ ਬਿੰਨੂ ਢਿੱਲੋਂ ਨੂੰ ਦਰਸ਼ਕ ਕਾਮੇਡੀਅਨ ਦੇ ਰੂਪ ‘ਚ ਜ਼ਿਆਦਾ ਪਸੰਦ ਕਰਦੇ ਹਨ । ਹਾਲਾਂਕਿ ਉਨ੍ਹਾਂ ਨੂੰ ਜ਼ਿਆਦਾ ਨੈਗੇਟਿਵ ਕਿਰਦਾਰ ਨਿਭਾਉਣੇ ਪਸੰਦ ਹਨ । ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇੱਕ ਇੰਟਰਵਿਊ ‘ਚ ਕੀਤਾ ਸੀ ।
View this post on Instagram