ਬਿਨੂੰ ਢਿੱਲੋਂ ਨੇ ਆਪਣੇ ਪਿਤਾ ਨੂੰ ਕੁਝ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ

written by Rupinder Kaler | October 01, 2020

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਬਿਨੂੰ ਢਿੱਲੋਂ ਦੇ ਲਈ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਕਿਉਂਕਿ ਉਹਨਾਂ ਦੇ ਪਿਤਾ ਦਾ ਅੱਜ ਜਨਮ ਦਿਨ ਹੈ । ਇਸ ਦਿਨ ਨੂੰ ਬਿਨੂੰ ਨੇ ਆਪਣੇ ਪ੍ਰਸ਼ੰਸਕਾਂ ਲਈ ਵੀ ਖ਼ਾਸ ਬਣਾਇਆ ਹੈ । ਬਿਨੂੰ ਨੇ ਆਪਣੇ ਪਿਤਾ ਦੇ ਜਨਮ ਦਿਨ ਤੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ । binnu ਹੋਰ ਪੜ੍ਹੋ :

binnu ਜਿਸ ਵਿੱਚ ਬਿਨੂੰ ਦੇ ਮਾਤਾ ਪਿਤਾ ਨਜ਼ਰ ਆ ਰਹੇ ਹਨ । ਬਿਨੂੰ ਵੱਲੋਂ ਸਾਂਝੀ ਕੀਤੀ ਇਸ ਤਸਵੀਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ਤੇ ਬਿਨੂੰ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ । binnu ਇਸ ਤਸਵੀਰ ਨੂੰ ਬਿਨੂੰ ਢਿੱਲੋਂ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ, ਉਹਨਾਂ ਨੇ ਲਿਖਿਆ ਹੈ ‘ਜਨਮ ਦਿਨ ਮੁਬਾਰਕ ਪਾਪਾ ਜੀ ….ਰੱਬ ਮੇਰੀ ਉਮਰ ਵੀ ਤੁਹਾਨੂੰ ਲਗਾ ਦੇਵੇ …ਤੁਹਾਡਾ ਦੇਣ ਨਹੀਂ ਦੇ ਸਕਦਾ …ਲਵ ਯੂ’ ।
 
View this post on Instagram
 

Mai na bendi, mai na bendi, mai na bendi ve.......?? Aggey dso?!?

A post shared by Binnu Dhillon (@binnudhillons) on

ਤੁਹਾਨੂੰ ਦੱਸ ਦਿੰਦੇ ਹਾਂ ਕਿ ਬਿਨੂੰ ਏਨੀਂ ਦਿਨੀ ਵਿਦੇਸ਼ ਵਿੱਚ ਹਨ, ਜਿੱਥੇ ਉਹ ਕਿਸੇ ਫ਼ਿਲਮ ਦੇ ਪ੍ਰੋਜੈਕਟ ਤੇ ਕੰਮ ਕਰ ਰਹੇ ਹਨ । ਬਿਨੂੰ ਆਪਣੇ ਇੰਸਟਾਗ੍ਰਾਮ ਤੇ ਇਸ ਦੀਆਂ ਤਸਵੀਰਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ ।

0 Comments
0

You may also like