ਬਿਪਾਸ਼ਾ ਬਾਸੂ ਨੇ ਬੇਬੀ ਬੰਪ ਨਾਲ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ

written by Lajwinder kaur | October 30, 2022 03:35pm

Bipasha Basu shares new pictures: ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਗਰਭਵਤੀ ਹੈ ਅਤੇ ਜਲਦੀ ਹੀ ਮਾਂ ਬਣਨ ਜਾ ਰਹੀ ਹੈ। ਇਨ੍ਹੀਂ ਦਿਨੀਂ ਉਹ ਆਪਣੀ ਪ੍ਰੈਗਨੈਂਸੀ ਦੇ ਸਮੇਂ ਦਾ ਪੂਰਾ ਆਨੰਦ ਲੈ ਰਹੀ ਹੈ। ਉਨ੍ਹਾਂ ਨੇ ਆਪਣੀ ਨਵੀਂ ਲੁੱਕ ਦੇ ਨਾਲ ਆਪਣੀ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਆਪਣੇ ਬੇਬੀ ਬੰਪ ਦੇ ਨਾਲ ਕਿਊਟ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਗੀਤ ਗਰੇਵਾਲ, ਐਕਟਰ ਪਰਮੀਸ਼ ਵਰਮਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

karan singh grover and bipasha basu image source: Instagram

ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘Mama To Be’ ਤੇ ਨਾਲ ਨਾਲ ਹੀ ਦੱਸਿਆ ਹੈ ਕਿ ਇਹ ਤਸਵੀਰਾਂ ਉਨ੍ਹਾਂ ਦੇ ਪਤੀ ਕਰਨ ਸਿੰਘ ਗਰੋਵਰ ਖਿੱਚੀਆਂ ਹਨ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ। ਜਲਦ ਹੀ ਮਾਂ ਬਣਨ ਵਾਲੀ ਆਲੀਆ ਭੱਟ ਨੇ ਹਾਰਟ ਵਾਲੇ ਇਮੋਜੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

image source: Instagram

ਦੱਸ ਦੇਈਏ ਕਿ ਅਦਾਕਾਰਾ ਬਿਪਾਸ਼ਾ ਬਾਸੂ ਵਿਆਹ ਦੇ 6 ਸਾਲ ਬਾਅਦ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ। ਆਪਣੇ ਪਹਿਲੇ ਬੱਚੇ ਨੂੰ ਲੈ ਕੇ ਬਿਪਾਸ਼ਾ ਅਤੇ ਕਰਨ ਕਾਫੀ ਉਤਸ਼ਾਹਿਤ ਹਨ। ਬਿਪਾਸ਼ਾ ਅਤੇ ਕਰਨ ਦਾ ਵਿਆਹ 30 ਅਪ੍ਰੈਲ 2016 ਨੂੰ ਹੋਇਆ ਸੀ। ਬਿਪਾਸ਼ਾ ਬਾਸੂ ਬਾਲੀਵੁੱਡ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਪਰ ਕਾਫੀ ਸਮੇਂ ਤੋਂ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ਤੋਂ ਦੂਰੀ ਬਣਾਈ ਹੋਈ ਹੈ।

Bipasha Basu image image source: Instagram

 

View this post on Instagram

 

A post shared by Bipasha Basu (@bipashabasu)

You may also like