ਬਿਪਾਸ਼ਾ ਬਾਸੂ ਦਾ ਬੇਬੀ ਸ਼ਾਵਰ ਦੀ ਵੀਡੀਓ ਹੋਈ ਵਾਇਰਲ, ਪਤੀ ਕਰਨ ਸਿੰਘ ਗਰੋਵਰ ਨਾਲ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ, ਵੇਖੋ ਵੀਡੀਓ
ਬਿਪਾਸ਼ਾ ਬਾਸੂ ਦਾ ਬੇਬੀ ਸ਼ਾਵਰ ਦੀ ਵੀਡੀਓ ਹੋਈ ਵਾਇਰਲ, ਪਤੀ ਕਰਨ ਸਿੰਘ ਗਰੋਵਰ ਨਾਲ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ, ਵੇਖੋ ਵੀਡੀਓ
Bipasha Basu's baby shower: ਬਾਲੀਵੁੱਡ ਦੀ ਮਸ਼ਹੂਰ ਜੋੜੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਜਲਦ ਹ ਮਾਤਾ-ਪਿਤਾ ਬਨਣ ਵਾਲੇ ਹਨ। ਵਿਆਹ ਦੇ 6 ਸਾਲ ਬਾਅਦ ਇਹ ਜੋੜਾ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ੁੱਕਰਵਾਰ ਨੂੰ ਬਿਪਾਸ਼ਾ ਬਾਸੂ ਦਾ ਬੇਬੀ ਸ਼ਾਵਰ ਹੋਇਆ ਜਿਸ 'ਚ ਦੋਹਾਂ ਦੇ ਦੋਸਤ ਅਤੇ ਪਰਿਵਾਰਕ ਮੈਂਬਰ ਨਜ਼ਰ ਆਏ। ਹੁਣ ਬਿਪਾਸ਼ਾ ਦੇ ਬੇਬੀ ਸ਼ਾਵਰ ਦੀ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।
Image Source: Instagram
ਬਿਪਾਸ਼ਾ ਬਾਸੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਵੀ ਬੇਬੀ ਸ਼ਾਵਰ ਦੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਬਿਪਾਸ਼ਾ ਆਪਣੀ ਖੁਸ਼ੀ ਪ੍ਰਗਟਾਉਂਦੇ ਹੋਏ ਇੱਕ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ। ਬਿਪਾਸ਼ਾ ਨੇ ਲਿਖਿਆ, "#mamatobevibes ❤️"
Image Source: Instagram
ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਬਿਪਾਸ਼ਾ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬਿਪਾਸ਼ਾ ਪਤੀ ਕਰਨ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਵਿੱਚ ਬਿਪਾਸ਼ਾ ਨੇ ਕਰਨ ਨਾਲ ਮਜ਼ਾਕ ਕਰਦੀ ਹੋਈ ਨਜ਼ਰ ਆ ਰਹੀ ਹੈ।
ਵੀਡੀਓ 'ਚ ਬਿਪਾਸ਼ਾ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ , "ਕਰਨ ਪਿਤਾ ਬਣਨ ਜਾ ਰਿਹਾ ਹੈ ਪਰ ਫਿਲਹਾਲ ਉਹ ਖ਼ੁਦ ਬੱਚਾ ਹੈ।" ਇਸ 'ਤੇ ਕਰਨ ਨੇ ਮੁਸਕਰਾਉਂਦੇ ਹੋਏ ਕਿਹਾ ਕਿ ਹਾਂ ਕਿਉਂ ਨਹੀਂ। ਇਸ ਦੌਰਾਨ ਕਈ ਹੋਰ ਵੀਡੀਓਜ਼ ਵਾਇਰਲ ਹੋ ਰਹੇ ਹਨ, ਜਿਸ 'ਚ ਇਹ ਜੋੜਾ ਇਕੱਠੇ ਮਜ਼ਾਕ ਅਤੇ ਮਸਤੀ ਕਰਦੇ ਹੋਏ ਨਜ਼ਰ ਆ ਰਿਹਾ ਹੈ।
Image Source: Instagram
ਇਸ ਦੇ ਨਾਲ ਹੀ ਦੋਵਾਂ ਨੇ ਇਕੱਠੇ ਕੇਕ ਵੀ ਕੱਟਿਆ ਅਤੇ ਇੱਕ ਦੂਜੇ ਨੂੰ ਕੇਕ ਵੀ ਖਿਲਾਇਆ ਅਤੇ ਫੈਨਜ਼ ਨਾਲ ਆਪਣੀ ਖੁਸ਼ੀਆਂ ਸਾਂਝੀਆਂ ਕੀਤੀਆਂ। ਫੈਨਜ਼ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਵੀਡੀਓ 'ਤੇ ਕਈ ਫੈਨਜ਼ ਨੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਜਲਦ ਹੀ ਮਾਤਾ-ਪਿਤਾ ਬਨਣ ਜਾ ਰਹੇ ਇਸ ਜੋੜੇ ਨੂੰ ਵਧਾਈਆਂ ਦੇ ਰਹੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
