ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

Written by  Shaminder   |  September 22nd 2022 09:30 AM  |  Updated: September 22nd 2022 09:43 AM

ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਗਿੱਪੀ ਗਰੇਵਾਲ (Gippy Grewal) ਦੇ ਛੋਟੇ ਪੁੱਤਰ ਸ਼ਿੰਦਾ ਗਰੇਵਾਲ (Shinda Grewal) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਗਿੱਪੀ ਗਰੇਵਾਲ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪੁੱਤਰ  ਦਾ ਜਨਮ ਦਿਨ  ਆਪਣੀ ਫ਼ਿਲਮ ਦੀ ਸਟਾਰ ਕਾਸਟ ਦੇ ਨਾਲ  ਮਨਾਉਂਦੇ ਹੋਏ ਨਜ਼ਰ ਆ ਰਹੇ ਹਨ ।

actor gippy grewal with family

ਹੋਰ ਪੜ੍ਹੋ : ਮਿਸ ਪੂਜਾ ਨੇ ਪਿਤਾ ਦੇ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ‘ਹਾਲੇ ਵੀ ਵਿਸ਼ਵਾਸ ਨਹੀਂ ਹੁੰਦਾ ਕਿ ਤੁਸੀਂ ਸਾਨੂੰ…’

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਸ਼ਿੰਦਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਛਿੰਦਾ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ‘ਚ ਹੀ ਹੈ । ਜਿੱਥੇ ਫ਼ਿਲਮ ‘ਕੈਰੀ ਆਨ ਜੱਟਾ-3 ਦੀ ਸ਼ੂਟਿੰਗ ਚੱਲ ਰਹੀ ਹੈ । ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਵੀ ਸ਼ਿੰਦੇ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ ।

Shinda Shinda-Gippy Grewal Image Source : Instagram

ਹੋਰ ਪੜ੍ਹੋ : ਵਿੱਕੀ ਕੌਸ਼ਲ ਦੇ ਨਾਲ ਰੋਮਾਂਟਿਕ ਹੋਈ ਕੈਟਰੀਨਾ ਕੈਫ, ਤਸਵੀਰ ਕੀਤੀ ਸਾਂਝੀ

ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ਲੈ ਕੇ ਆ ਰਹੇ ਹਨ । ਜਲਦ ਹੀ ਨੀਰੂ ਬਾਜਵਾ ਅਤੇ ਪ੍ਰਿੰਸ ਕੰਵਲਜੀਤ ਦੇ ਨਾਲ ਬਣਾਈ ਗਈ ਉਨ੍ਹਾਂ ਦੀ ਫ਼ਿਲਮ ‘ਕ੍ਰਿਮੀਨਲ’ ਰਿਲੀਜ਼ ਹੋਣ ਜਾ ਰਹੀ ਹੈ ।

Shinda-ekom grewal

ਇਸ ਫ਼ਿਲਮ ਨੂੰ ਲੈ ਕੇ ਜਿੱਥੇ ਅਦਾਕਾਰਾ ਨੀਰੂ ਬਾਜਵਾ ਉਤਸ਼ਾਹਿਤ ਹੈ । ੳੇੁੱਥੇ ਹੀ ਗਿੱਪੀ ਗਰੇਵਾਲ ਵੀ ਬਹੁਤ ਉਤਸ਼ਾਹਿਤ ਹਨ । ਕਿਉਂਕਿ ਪੰਜਾਬੀ ਇੰਡਸਟਰੀ ‘ਚ ਇਸ ਤਰ੍ਹਾਂ ਦੀ ਇਹ ਪਹਿਲੀ ਫ਼ਿਲਮ ਹੈ ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network