ਭਾਜਪਾ ਸਾਂਸਦ ਸੰਨੀ ਦਿਓਲ ਦੀ ਵਧਾਈ ਗਈ ਸੁਰੱਖਿਆ

written by Rupinder Kaler | December 16, 2020

ਬਾਲੀਵੁੱਡ ਐਕਟਰ ਤੇ ਭਾਜਪਾ ਸਾਂਸਦ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਸੰਨੀ ਦਿਓਲ ਨੂੰ 'Y' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਹੁਣ ਸੰਨੀ ਦਿਓਲ ਦੇ ਨਾਲ ਕੇਂਦਰੀ ਸੁਰੱਖਿਆ ਬਲਾਂ ਦੀ ਟੀਮ ਮੌਜੂਦ ਰਹੇਗੀ। ਗ੍ਰਹਿ ਮੰਤਰਾਲੇ ਦੇ ਸੂਤਰਾਂ ਦੀ ਗੱਲ ਮੰਨੀਏ ਤਾਂ ਆਈਬੀ ਦੀ ਰਿਪੋਰਟ ਅਤੇ ਸੰਨੀ ਦਿਓਲ ਨੂੰ ਲੈ ਕੇ ਥ੍ਰੈਟ ਪਰਸੈਪਸ਼ਨ ਦੇ ਆਧਾਰ ਤੇ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। sunny-deol ਹੋਰ ਪੜ੍ਹੋ :

Sunny-Bobby ਸੰਨੀ ਦਿਓਲ ਨੂੰ ਜੋ 'Y' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਉਸ 'ਚ 11 ਜਵਾਨ ਹੋਣਗੇ । ਤੁਹਾਨੂੰ ਦੱਸ ਦੇਈਏ ਕਿ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਹਨ। ਸੰਨੀ ਦਿਓਲ ਦੀ ਸੁਰੱਖਿਆ ਉਸ ਸਮੇਂ ਵਧਾਈ ਗਈ ਹੈ ਜਦੋਂ ਪੰਜਾਬ 'ਚ ਖੇਤੀ ਕਾਨੂੰਨਾਂ ਦਾ ਕਾਫ਼ੀ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਭਾਜਪਾ ਨੇਤਾਵਾਂ ਤੇ ਮੰਤਰੀਆਂ ਦੀ ਘੇਰਾਬੰਦੀ ਬਾਰੇ ਵੀ ਗੱਲ ਕੀਤੀ ਹੈ। ਭਾਜਪਾ ਨੂੰ ਪੰਜਾਬ, ਹਰਿਆਣਾ ਤੇ ਉੱਤਰ ਭਾਰਤ ਦੇ ਹੋਰ ਰਾਜਾਂ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਨੀ ਦਿਓਲ ਖੇਤੀ ਬਿੱਲਾਂ ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਚੁੱਪੀ ਧਾਰੀ ਬੈਠੇ ਹਨ ਜਦੋਂ ਕਿ ਪੰਜਾਬ ਦੇ ਲੋਕਾਂ ਨੇ ਹੀ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਵਾ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ ।  

0 Comments
0

You may also like