ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

written by Shaminder | September 01, 2022

ਬੌਬੀ ਦਿਓਲ (Bobby Deol) ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਦੀ ਵੈੱਬ ਸੀਰੀਜ਼ ‘ਆਸ਼ਰਮ’ ਨੇ ਕਾਫੀ ਸੁਰਖੀਆਂ ਵਟੋਰੀਆਂ ਸਨ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਨੇ।ਬੌਬੀ ਦਿਓਲ ਦੀ ਮਾਂ (Mother) ਪ੍ਰਕਾਸ਼ ਕੌਰ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ਅਦਾਕਾਰ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਮਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਮਾਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ।

Image source: Instagram

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਅਕਸ਼ੇ ਕੁਮਾਰ ਦੇ ਨਾਲ ਕੰਮ ਕਰਨ ਬਾਰੇ ਆਪਣਾ ਤਜ਼ਰਬਾ ਕੀਤਾ ਸਾਂਝਾ…ਕਿਹਾ ਆਪਣੇ ਸਹਿ ਕਲਾਕਾਰਾਂ ਨੂੰ ਦਿੰਦੇ ਹਨ ….

ਦੱਸ ਦਈਏ ਕਿ ਬੌਬੀ ਦਿਓਲ ਧਰਮਿੰਦਰ ਅਤੇ ਪ੍ਰਕਾਸ਼ ਕੌਰ ਦੇ ਛੋਟੇ ਬੇਟੇ ਹਨ ।ਇਸ ਤੋਂ ਇਲਾਵਾ ਬੌਬੀ ਦੀਆਂ ਦੋ ਭੈਣਾਂ ਵੀ ਹਨ ਅਤੇ ਉਨ੍ਹਾਂ ਦਾ ਵੱਡਾ ਭਰਾ ਸੰਨੀ ਦਿਓਲ ਹੈ ।ਧਰਮਿੰਦਰ ਨੇ ਪ੍ਰਕਾਸ਼ ਕੌਰ ਦੇ ਨਾਲ ਪਹਿਲਾ ਵਿਆਹ ਕਰਵਾਇਆ ਸੀ । ਜਦੋਂਕਿ ਹੇਮਾ ਮਾਲਿਨੀ ਦੇ ਨਾਲ ਲਵ ਮੈਰਿਜ ਕਰਵਾਈ ਸੀ ਅਤੇ ਇਹ ਉਨ੍ਹਾਂ ਦਾ ਦੂਜਾ ਵਿਆਹ ਸੀ । ਇਸ ਵਿਆਹ ਤੋਂ ਧਰਮਿੰਦਰ ਦੀਆਂ ਦੋ ਧੀਆਂ ਹਨ ।

ਹੋਰ ਪੜ੍ਹੋ : ਅਦਾਕਾਰਾ ਜੈਕਲੀਨ ਫਰਨਾਡੇਜ਼ ਦੀ ਮੁਸ਼ਕਿਲ ਵਧੀ, ਪਟਿਆਲਾ ਹਾਊਸ ਕੋਰਟ ਨੇ ਜਾਰੀ ਕੀਤੇ ਸੰਮਨ

ਅਹਾਨਾ ਦਿਓਲ ਅਤੇ ਈਸ਼ਾ ਦਿਓਲ ।ਜੋ ਕਿ ਸੰਨੀ ਅਤੇ ਬੌਬੀ ਦਿਓਲ ਦੀਆਂ ਮਤਰੇਈਆਂ ਭੈਣਾਂ ਹਨ । ਬੌਬੀ ਦਿਓਲ ਨੇ ਕੁਝ ਦਿਨ ਪਹਿਲਾਂ ਆਪਣੀ ਪਤਨੀ ਤਾਨਿਆ ਦੇ ਨਾਲ ਵੀ ਤਸਵੀਰ ਸਾਂਝੀ ਕੀਤੀ ਸੀ । ਜਿਸ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਗਿਆ ਸੀ ।

bobby with mother image From instagram

ਬੌਬੀ ਦਿਓਲ ਜਲਦ ਹੀ ਹੋਰ ਵੀ ਕਈ ਪ੍ਰਾਜੈਕਟ ‘ਚ ਵੀ ਨਜ਼ਰ ਆ ਸਕਦੇ ਹਨ।ਦਿਓਲ ਪਰਿਵਾਰ ਅਦਾਕਾਰੀ ਨੂੰ ਸਮਰਪਿਤ ਹੈ ਅਤੇ ਪਿਛਲੇ ਕਈ ਦਹਾਕਿਆਂ ਤੋਂ ਸੰਨੀ ਅਤੇ ਬੌਬੀ ਦੇ ਪਿਤਾ ਧਰਮਿੰਦਰ ਦਿਓਲ ਵੀ ਇੰਡਸਟਰੀ ‘ਚ ਸਰਗਰਮ ਹਨ ।

 

View this post on Instagram

 

A post shared by Bobby Deol (@iambobbydeol)

You may also like