
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਜੋ ਭਾਵੇਂ ਇਸ ਸੰਸਾਰ ਤੋਂ ਚਲੇ ਗਏ ਨੇ। ਪਰ ਕਲਾਕਾਰ ਅਤੇ ਪ੍ਰਸ਼ੰਸਕ ਅਜੇ ਵੀ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੁੰਦੇ ਹੋ ਜਾਂਦੇ ਹਨ।
ਸੋਸ਼ਲ ਮੀਡੀਆ ਉੱਤੇ ਪੰਜਾਬੀ ਰੈਪਰ ਬੋਹੇਮੀਆ ਦਾ ਨਵਾਂ ਵੀਡੀਓ ਸ਼ੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੁੰਦੇ ਹੋਏ ਨਜ਼ਰ ਆਏ।
ਹੋਰ ਪੜ੍ਹੋ : ਕਰਨ ਔਜਲਾ ਨੇ ਆਪਣੇ ਲਾਈਵ ਸ਼ੋਅ ‘ਚ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆਂ ਤੇ ਦੀਪ ਸਿੱਧੂ ਨੂੰ ਦਿੱਤੀ ਸ਼ਰਧਾਂਜਲੀ
ਰੈਪਰ ਬੋਹੇਮੀਆ ਨੇ ਆਪਣੀ ਇੰਸਾਟਗ੍ਰਾਮ ਅਕਾਉਂਟ ਦੀ ਸਟੋਰੀ ‘ਚ ਆਪਣੇ ਸ਼ੋਅ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਉਹ ਸਿੱਧੂ ਮੂਸੇਵਾਲਾ ਦੇ ਗੀਤ ਨੂੰ ਗਾਉਂਦੇ ਹੋਏ ਨਜ਼ਰ ਆ ਰਹੇ ਨੇ ਤੇ ਉਹ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਾਂਗ ਹੱਥ ਨੂੰ ਆਸਮਾਨ ਵੱਲ ਨੂੰ ਕਰਕੇ ਉਪਰ ਨੂੰ ਦੇਖਦੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਬੋਹੇਮੀਆ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਨੂੰ ਬਹੁਤ ਯਾਦ ਕਰਦੇ ਨੇ। ਇਸ ਵੀਡੀਓ ਨੂੰ ਗਾਇਕ ਗਿੱਪੀ ਗਰੇਵਾਲ ਨੇ ਵੀ ਆਪਣੀ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ‘ਚ ਵੀ ਸਾਂਝੀ ਕੀਤੀ ਹੈ ।
ਦੱਸ ਦਈਏ ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਜਵਾਹਰਕੇ ਪਿੰਡ ‘ਚ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਦੱਸ ਦਈਏ ਰੈਪਰ ਬੋਹੇਮੀਆ ਨੂੰ ਕਾਫੀ ਵੱਡਾ ਸਦਮਾ ਲੱਗਿਆ ਸੀ ਜਿਸ ਕਰਕੇ ਉਸ ਨੇ ਆਪਣੇ ਜੂਨ ਮਹੀਨੇ ਵਾਲੇ ਸ਼ੋਅਜ਼ ਰੱਦ ਕਰ ਦਿੱਤੇ ਸਨ।
ਦੱਸ ਦਈਏ ਜਦੋਂ ਕੈਲੀਫੋਰਨੀਆ ਵਿੱਚ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਸੀ ਤਾਂ ਪੰਜਾਬੀ ਰੈਪਰ ਬੋਹੇਮੀਆ ਵੀ ਉੱਥੇ ਪਹੁੰਚੇ ਸਨ। ਇਸ ਮੌਕੇ ਉੱਤੇ ਬੋਹੇਮੀਆ ਕਾਫੀ ਜ਼ਿਆਦਾ ਭਾਵੁਕ ਨਜ਼ਰ ਆਏ ਸਨ। ਦੱਸ ਦਈਏ ਸਿੱਧੂ ਮਸੂਵਾਲਾ ਅਤੇ ਬੋਹੇਮੀਆ ਇਕੱਠੇ ਸੈਮ ਬੀਫ ਤੇ These Days ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਸੀ। ਇਨ੍ਹਾਂ ਦੋਵਾਂ ਗੀਤਾਂ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਸੀ।