Advertisment

ਬੋਲਡ ਫੋਟੋਸ਼ੂਟ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਨੇ ਦਰਜ ਕੀਤਾ ਰਣਵੀਰ ਸਿੰਘ ਦਾ ਬਿਆਨ, ਪੜ੍ਹੋ ਪੂਰੀ ਖ਼ਬਰ

author-image
By Pushp Raj
New Update
ਬੋਲਡ ਫੋਟੋਸ਼ੂਟ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਨੇ ਦਰਜ ਕੀਤਾ ਰਣਵੀਰ ਸਿੰਘ ਦਾ ਬਿਆਨ, ਪੜ੍ਹੋ ਪੂਰੀ ਖ਼ਬਰ
Advertisment
Ranveer Singh's Bold Photoshoot Case: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਬੀਤੇ ਦਿਨੀਂ ਰਣਵੀਰ ਸਿੰਘ ਨੂੰ ਉਨ੍ਹਾਂ ਦੇ ਬੋਲਡ ਫੋਟੋਸ਼ੂਟ ਲਈ ਟ੍ਰੋਲ ਕੀਤਾ ਗਿਆ ਸੀ। ਇਸ ਦੇ ਚਲਦੇ ਮੁੰਬਈ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਇੱਕ ਸ਼ਿਕਾਇਤ ਵੀ ਦਰਜ ਕੀਤੀ ਸੀ। ਹੁਣ ਮੁੰਬਈ ਪੁਲਿਸ ਨੇ ਇਸ ਮਾਮਲੇ 'ਤੇ ਅਦਾਕਾਰ ਰਣਵੀਰ ਸਿੰਘ ਦਾ ਬਿਆਨ ਦਰਜ ਕਰ ਲਿਆ ਹੈ।
Advertisment
ranveer singh nude photo shoot mumbai take action-min image From intsagram ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਪੋਸਟ ਕਰਨ ਨੂੰ ਲੈ ਕੇ ਪਿਛਲੇ ਮਹੀਨੇ ਚੇਂਬੂਰ ਪੁਲਿਸ ਸਟੇਸ਼ਨ 'ਚ ਅਦਾਕਾਰ ਰਣਵੀਰ ਸਿੰਘ ਦੇ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਦਾਕਾਰ ਸੋਮਵਾਰ ਸਵੇਰੇ ਕਰੀਬ 7 ਵਜੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਢਾਈ ਘੰਟੇ ਤੱਕ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਆਪਣਾ ਬਿਆਨ ਦਰਜ ਕਰਵਾਉਣ ਮਗਰੋਂ ਉਹ ਸਵੇਰੇ ਸਾਢੇ 9 ਵਜੇ ਦੇ ਕਰੀਬ ਥਾਣੇ ਤੋਂ ਚੱਲੇ ਗਏ। ਮੀਡੀਆ ਨਾਲ ਗੱਲਬਾਤ ਦੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਇੱਥੋਂ ਤੱਕ ਕਿਹਾ ਕਿ ਲੋੜ ਪੈਣ 'ਤੇ ਉਹ ਅਦਾਕਾਰ ਰਣਵੀਰ ਸਿੰਘ ਨੂੰ ਮੁੜ ਪੁੱਛਗਿੱਛ ਲਈ ਬੁਲਾ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੇਂਬੂਰ ਪੁਲਿਸ ਸਟੇਸ਼ਨ ਨੇ ਅਦਾਕਾਰ ਰਣਵੀਰ ਸਿੰਘ ਨੂੰ 22 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਹਾਲਾਂਕਿ ਅਦਾਕਾਰ ਨੇ ਇਸ ਸਬੰਧ 'ਚ ਪੇਸ਼ ਹੋਣ ਲਈ ਦੋ ਹਫ਼ਤੇ ਤੱਕ ਦਾ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਯਾਨੀ 29 ਅਗਸਤ ਦੀ ਤਰੀਕ ਦਿੱਤੀ ਗਈ ਸੀ। publive-image image From intsagram ਰਣਵੀਰ ਸਿੰਘ ਦੇ ਖਿਲਾਫ ਜਾਰੀ ਨੋਟਿਸ ਵਿੱਚ ਲਿਖਿਆ ਗਿਆ ਸੀ ਕਿ ਬਾਲੀਵੁਡ ਅਦਾਕਾਰ ਨੂੰ ਚੇਂਬੂਰ ਪੁਲਿਸ ਸਟੇਸ਼ਨ ਵਿੱਚ ਪੇਸ਼ ਹੋਣਾ ਪਵੇਗਾ। ਨੋਟਿਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਅਭਿਨੇਤਾ ਦੇ ਖਿਲਾਫ ਆਈਪੀਸੀ ਦੀ ਧਾਰਾ 509, 292, 294, ਆਈਟੀ ਐਕਟ ਦੀ ਧਾਰਾ 67A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਰਣਵੀਰ ਸਿੰਘ ਨੇ ਪਿਛਲੇ ਮਹੀਨੇ ਇੱਕ ਮੈਗਜ਼ੀਨ ਲਈ ਬੋਲਡ ਫੋਟੋਸ਼ੂਟ ਕਰਵਾਇਆ ਸੀ। ਇਨ੍ਹਾਂ ਤਸਵੀਰਾਂ 'ਚ ਰਣਵੀਰ ਪੂਰੇ ਆਤਮਵਿਸ਼ਵਾਸ ਨਾਲ ਆਪਣੀ ਮਾਸਕੂਲਰ ਬਾਡੀ ਨੂੰ ਫਲਾਂਟ ਕਰਦੇ ਨਜ਼ਰ ਆਏ। ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਉਹ ਵਿਵਾਦਾਂ 'ਚ ਘਿਰ ਗਏ ਤੇ ਉਨ੍ਹਾਂ ਨੂੰ ਭਾਰੀ ਟ੍ਰੋਲਿੰਗ ਦਾ ਸਾਹਮਣਾ ਵੀ ਕਰਨਾ ਪਿਆ। Ranveer Singh Photoshoot Row: Actor seeks more time to appear before Mumbai police image From intsagram
Advertisment
ਹੋਰ ਪੜ੍ਹੋ: ਕਾਰਤਿਕ ਆਰੀਅਨ ਨੇ ਪਾਨ ਮਸਾਲੇ ਦਾ ਵਿਗਿਆਪਨ ਕਰਨ ਤੋਂ ਕੀਤਾ ਇਨਕਾਰ, ਫੈਨਜ਼ ਨੇ ਕੀਤੀ ਤਾਰੀਫ ਜੇਕਰ ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਨੂੰ ਹਾਲ ਹੀ ਵਿੱਚ ਨੈੱਟਫਲਿਕਸ ਦੇ ਇੰਟਰਐਕਟਿਵ ਸਪੈਸ਼ਲ ਸੀਰੀਜ਼ ਰਣਵੀਰ Vs ਵਾਈਲਡ ਵਿੱਚ ਬੀਅਰ ਗ੍ਰਿਲਸ ਦੇ ਨਾਲ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਹੁਣ ਅਭਿਨੇਤਾ ਆਲਿਆ ਭੱਟ, ਧਰਮਿੰਦਰ, ਸ਼ਬਾਨਾ ਆਜ਼ਮੀ ਅਤੇ ਜਯਾ ਬੱਚਨ ਨਾਲ ਆਪਣੀ ਅਗਲੀ ਫ਼ਿਲਮ ਰੌਕੀ ਅਤੇ ਰਾਨੀ ਕੀ ਲਵ ਸਟੋਰੀ 'ਚ ਨਜ਼ਰ ਆਉਣਗੇ।
Advertisment

Stay updated with the latest news headlines.

Follow us:
Advertisment
Advertisment
Latest Stories
Advertisment