ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ ਬਾਲੀਵੁੱਡ ਐਕਟਰ ਅਨੁਪਮ ਖੇਰ, ਦੇਖੋ ਤਸਵੀਰਾਂ

written by Lajwinder kaur | November 17, 2022 02:55pm

Anupam Kher visits Golden Temple: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਜੋ ਕਿ ਅੰਮ੍ਰਿਤਸਰ ਪਹੁੰਚੇ ਹੋਏ ਹਨ।  ਅੱਜ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਖੁਦ ਐਕਟਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਦਰਬਾਰ ਸਾਹਿਬ ਤੋਂ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਵੀਡੀਓ ਤੇ ਤਸਵੀਰਾਂ ਵਿੱਚ ਦੇਖ ਸਕਦੇ ਹੋ ਉਨ੍ਹਾਂ ਨੇ ਵ੍ਹਾਈਟ ਰੰਗ ਵਾਲਾ ਕੁੜਤਾ ਪਜ਼ਾਮਾ ਪਾਇਆ ਹੋਇਆ ਹੈ ਤੇ ਕੇਸਰੀ ਰੰਗ ਦੇ ਕੱਪੜੇ ਨਾਲ ਸਿਰ ਨੂੰ ਢੱਕਿਆ ਹੋਇਆ ਹੈ।

ਹੋਰ ਪੜ੍ਹੋ:  ਸ਼ਿਲਪਾ ਸ਼ੈੱਟੀ ਨੇ ਆਪਣੇ ਬੱਚਿਆਂ ਦੀ ਲੜਾਈ ਦਾ ਮਜ਼ੇਦਾਰ ਵੀਡੀਓ ਕੀਤਾ ਸਾਂਝਾ, ਫੈਨਜ਼ ਨੂੰ ਆ ਰਿਹਾ ਹੈ ਖੂਬ ਪਸੰਦ

inside image of anupma kher sri harimandir

ਅਨੁਪਮ ਖੇਰ ਨੇ ਵੀ ਮੱਥਾ ਟੇਕਿਆ ਅਤੇ ਗੁਰੂ ਘਰ ਵਿੱਚ ਇਲਾਹੀ ਬਾਣੀ ਦਾ ਆਨੰਦ ਲਿਆ। ਉਨ੍ਹਾਂ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿੱਚ ਹੋਣ ਵਾਲੇ ਫਿੱਕੀ ਫਲੋਅ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹਨ। ਇਸ ਤੋਂ ਇਲਾਵਾ ਅਨੁਪਮ ਖੇਰ ਨੇ ਕਿਹਾ ਕਿ ਗੁਰੂ ਘਰ ਪਹੁੰਚ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

inside image of anupma kher

ਜੇ ਗੱਲ ਕਈਏ ਅਨੁਪਮ ਖੇਰ ਦੇ ਵਰਕ ਫਰੰਟ ਦੀ ਤਾਂ ਇੰਨ੍ਹੀਂ ਦਿਨੀਂ ਉਹ ਫ਼ਿਲਮ 'ਉਂਚਾਈ' ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਫ਼ਿਲਮ 'ਚ ਅਨੁਪਮ ਖੇਰ, ਅਮਿਤਾਭ ਬੱਚਨ, ਬੋਮਨ ਇਰਾਨੀ, ਅਨੁਪਮ ਖੇਰ, ਡੈਨੀ ਡੇਂਜੋਂਗਪਾ, ਨੀਨਾ ਗੁਪਤਾ, ਸਾਰਿਕਾ ਠਾਕੁਰ ਤੇ ਪਰਣਿਤੀ ਚੋਪੜਾ ਨੇ ਮੁੱਖ ਭੂਮਿਕਾ ਵਿੱਚ ਹਨ। ਇਹ ਫ਼ਿਲਮ  4 ਦੋਸਤਾਂ ਦੀ ਕਹਾਣੀ ਹੈ, ਜਿਸ ’ਚ ਇੱਕ ਦੀ ਮੌਤ ਹੋ ਜਾਣ ਤੋਂ ਬਾਅਦ ਬਾਕੀ 3 ਦੋਸਤ ਆਪਣੇ ਚੌਥੇ ਦੋਸਤ ਦੀ ਖੁਆਹਿਸ਼ ਪੂਰੀ ਕਰਨ ਲਈ ਮਾਊਂਟ ਐਵਰੈਸਟ ’ਤੇ ਚੜ੍ਹਨ ਦਾ ਫ਼ੈਸਲਾ ਕਰਦੇ ਹਨ। ਦਰਸ਼ਕਾਂ ਵੱਲੋਂ ਫ਼ਿਲਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

inside image of golden temple

 

View this post on Instagram

 

A post shared by Anupam Kher (@anupampkher)

You may also like