ਬਾਲੀਵੁੱਡ ਅਦਾਕਾਰ ਲਿਊਕਸ ਦਾ ਹੋਇਆ ਦਿਹਾਂਤ, ਰਿਚਾ ਚੱਡਾ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ

written by Shaminder | January 18, 2021

ਬਾਲੀਵੁੱਡ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਫ਼ਿਲਮ ‘ਫੁਕਰੇ’ ‘ਚ ਬੌਬੀ ਦਾ ਕਿਰਦਾਰ ਨਿਭਾਉਣ ਵਾਲੇ ਲਿਊਕਸ ਦਾ ਦਿਹਾਂਤ ਹੋ ਗਿਆ ਹੈ ।ਇਸ ਗੱਲ ਦੀ ਜਾਣਕਾਰੀ ਅਦਾਕਾਰਾ ਰਿਚਾ ਚੱਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਦੇ ਨਾਲ ਹੀ ਫਰਹਾਨ ਅਖਤਰ ਨੇ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ ।

lucas

ਉਨ੍ਹਾਂ ਦੇ ਦਿਹਾਂਤ ‘ਤੇ ਫਰਹਾਨ ਅਖਤਰ, ਵਰੁਣ ਸ਼ਰਮਾ, ਪੁਲਕਿਤ ਸਮਰਾਟ ਅਤੇ ਹੋਰ ਬਾਲੀਵੁੱਡ ਦੇ ਸਿਤਾਰਿਆਂ ਨੇ ਦੁੱਖ ਜਤਾਇਆ ਹੈ । ਅਦਾਕਾਰਾ ਰਿਚਾ ਚੱਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਊਕਸ ਦਾ ਵੀਡੀਓ ਸਾਂਝਾ ਕਰਦੇ ਹੋਏ ਦੁੱਖ ਜਤਾਇਆ ਹੈ ।

ਹੋਰ ਪੜ੍ਹੋ : ਉਸਤਾਦ ਗੁਲਾਮ ਮੁਸਤਫਾ ਖਾਨ ਦਾ ਦਿਹਾਂਤ, ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

Lucas

ਰਿਚਾ ਨੇ ਜਿਸ ਵੀਡੀਓ ਨੂੰ ਸਾਂਝਾ ਕੀਤਾ ਹੈ । ਇਸ ਫ਼ਿਲਮ ‘ਚ ਉਹ ਲਿਊਕਸ ਤੋਂ ਪੁੱਛ ਰਹੀ ਹੈ ਕਿ ਉਸ ਨੂੰ ਫੁਕਰੇ ਫ਼ਿਲਮ ‘ਚ ਕੰਮ ਕਰਕੇ ਕਿਸ ਤਰ੍ਹਾਂ ਦਾ ਲੱਗਿਆ ।

varun

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਲਿਊਕਸ ਮੈਂ ਤੈਨੂੰ ਹਮੇਸ਼ਾ ਯਾਦ ਰੱਖਾਂਗੀ… ਤੇਰੇ ਹੌਸਲੇ ਕਰਕੇ, ਅਦਭੁਤ ਹੋਣ ਲਈ ਹਰ ਤਰ੍ਹਾਂ ਦੇ ਅਨੰਦ ਲਈ ਧੰਨਵਾਦ...ਰੈਸਟ ਇਨ ਪੀਸ।ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਹੋਰ ਕਈ ਹਸਤੀਆਂ ਨੇ ਵੀ ਲਿਊਕਸ ਦੀ ਮੌਤ ‘ਤੇ ਦੁੱਖ ਜਤਾਇਆ ਹੈ ।

 

View this post on Instagram

 

A post shared by Richa Chadha (@therichachadha)

You may also like