ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ, ਪਰਮਾਤਮਾ ਅੱਗੇ ਜਲਦੀ ਸਭ ਠੀਕ ਕਰਨ ਲਈ ਕੀਤੀ ਅਰਦਾਸ

written by Lajwinder kaur | January 11, 2021

ਦੇਸ਼ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੇ । ਕੜਾਕੇ ਦੀ ਠੰਡ ‘ਚ ਕਿਸਾਨ ਦਿੱਲੀ ਦੀ ਸਰਹੱਦਾਂ ਉੱਤੇ ਬੈਠ ਕੇ ਆਪਣਾ ਪ੍ਰਦਰਸ਼ਨ ਕਰ ਰਿਹਾ ਹੈ। ਇਸ ਅੰਦੋਲਨ ਦੇ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਨੇ । randeep hooda ਹੋਰ ਪੜ੍ਹੋ : ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ ‘21ਵੀਂ ਸਦੀ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਸ਼ਹੀਦ ਹੋਏ ਕਿਸਾਨਾਂ ਦੇ ਲਈ ਦੁੱਖ ਜਤਾਇਆ ਹੈ । ਉਨ੍ਹਾਂ ਹੱਥ ‘ਚ ਮੋਮਬੱਤੀ ਵਾਲੀ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਸਾਡੇ ਕਿਸਾਨਾਂ ਲਈ ਪ੍ਰਾਰਥਨਾ ਕਰਦੇ ਹੋਏ ਜਿਨ੍ਹਾਂ ਨੇ ਇਸ ਪ੍ਰਦਰਸ਼ਨ ਵਿਚ ਆਪਣੀ ਜਾਨਾਂ ਗਵਾਈਆਂ ਨੇ।  ਉਮੀਦ ਕਰਦਾ ਹੈ ਕਿ ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ ਆਪਣੇ ਘਰ ਵਾਪਸ ਆ ਸਕੇ’ delhi farmer protest ਇਹ ਪੋਸਟ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਦੁਨੀਆ ਭਰ ਤੋਂ ਲੋਕ ਕਿਸਾਨਾਂ ਦੀ ਜਿੱਤ ਲਈ ਪਰਮਾਤਮਾ ਅੱਗੇ ਅਰਦਾਸਾਂ ਕਰ ਰਹੇ ਨੇ । ਕਿਸਾਨਾਂ ਨੂੰ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਵੀ ਪੂਰਾ ਸਮਰਥਨ ਦੇ ਰਹੀ ਹੈ । farmer protest

0 Comments
0

You may also like