ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਖੁਦ ਝਾੜੂ ਚੁੱਕ ਕੀਤੀ ਸਫ਼ਾਈ, ਵੀਡੀਓ ਹੋ ਰਿਹਾ ਵਾਇਰਲ

Written by  Shaminder   |  June 06th 2020 11:26 AM  |  Updated: June 06th 2020 11:26 AM

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਖੁਦ ਝਾੜੂ ਚੁੱਕ ਕੀਤੀ ਸਫ਼ਾਈ, ਵੀਡੀਓ ਹੋ ਰਿਹਾ ਵਾਇਰਲ

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਸਾਫ ਸਫ਼ਾਈ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਉਨ੍ਹਾਂ ਦੇ ਨਾਲ ਹੋਰ ਵੀ ਕਈ ਲੋਕ ਨਜ਼ਰ ਆ ਰਹੇ ਨੇ ਜੋ ਸਾਫ਼ ਸਫ਼ਾਈ ‘ਚ ਉਨ੍ਹਾਂ ਦਾ ਸਾਥ ਦੇ ਰਹੇ ਹਨ । ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/CBDrtrMgz5s/

ਇਹ ਵੀਡੀਓ ਵਿਸ਼ਵ ਵਾਤਾਵਰਨ ਦਿਹਾੜੇ ਦਾ ਦੱਸਿਆ ਜਾ ਰਿਹਾ ਹੈ । ਇਸ ਦੇ ਨਾਲ ਹੀ ਸਲਮਾਨ ਖ਼ਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਨੂੰ ਵੀ ਹੁੰਗਾਰਾ ਦਿੱਤਾ ਹੈ । ਇਸ ਵੀਡੀਓ ‘ਚ ਸਲਮਾਨ ਖ਼ਾਨ ਦੇ ਨਾਲ-ਨਾਲ ਯੂਲੀਆ ਵੰਤੂਰ ਸਣੇ ਹੋਰ ਕਈ ਲੋਕ ਵੀ ਸਾਫ਼ ਸਫ਼ਾਈ ਕਰਦੇ ਵਿਖਾਈ ਦਿੱਤੇ ।ਇਸ ਵੀਡੀਓ ਨੂੰ ਸਲਮਾਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਸਾਂਝਾ ਕੀਤਾ ਹੈ ।

ਇਹ ਵੀਡੀਓ ਪਨਵੇਲ ਸਥਿਤ ਉਨ੍ਹਾਂ ਫਾਰਮ ਹਾਊਸ ਦਾ ਹੈ । ਦਬੰਗ ਖ਼ਾਨ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।‘ਮੈਂਨੇ ਪਿਆਰ ਕੀਆ’, ‘ਹਮ ਆਪਕੇ ਹੈ ਕੌਣ’, ‘ਸਾਜਨ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

https://www.instagram.com/p/CAsOARvlR2k/

ਸਲਮਾਨ ਖ਼ਾਨ ਜਿੱਥੇ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ, ੳੇੁੱਥੇ ਹੀ ਆਪਣੀ ਦਰਿਆਦਿਲੀ ਲਈ ਵੀ ਪ੍ਰਸਿੱਧ ਹਨ ।ੳੇੁਨ੍ਹਾਂ ਵੱਲੋਂ ਸਮਾਜ ਦੀ ਸੇਵਾ ਲਈ ਇੱਕ ਸੰਗਠਨ ਵੀ ਬਣਾਇਆ ਗਿਆ ਹੈ ਜਿਸ ਦੇ ਤਹਿਤ ਉਹ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network