ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦਾ ਸਟੰਟ ਵੇਖ ਕੇ ਹਰ ਕੋਈ ਹੈਰਾਨ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

written by Shaminder | January 29, 2021

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸ਼ਾਹਰੁਖ ਖ਼ਾਨ ਸਟੰਟ ਕਰਦੇ ਹੋਏ ਵਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਦੰਦਾਂ ਥੱਲੇ ਉਂਗਲੀਆਂ ਦਬਾਉਣ ਲਈ ਮਜਬੂਰ ਹੋ ਜਾਂਦਾ ਹੈ । ਦਰਅਸਲ ਜੋ ਵੀਡੀਓ ਰੈੱਡ ਚਿੱਲੀ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । Shahrukh ਉਸ ‘ਚ ਸ਼ਾਹਰੁਖ ਖ਼ਾਨ ਬਹੁਤ ਉੱਚੀ ਇਮਾਰਤ ‘ਤੇ ਇੱਕ ਸਟੰਟ ਕਰਦੇ ਹੋਏ ਵਿਖਾਈ ਦੇ ਰਹੇ ਹਨ । ਇਹ ਵੀਡੀਓ ਉਨ੍ਹਾਂ ਦੀ ਕਿਸੇ ਫ਼ਿਲਮ ਦੇ ਸ਼ੂਟ ਦਾ ਹੈ ਜਾਂ ਫਿਰ ਕਿਸੇ ਐਡ ਦਾ । ਇਹ ਸਪੱਸ਼ਟ ਨਹੀਂ ਹੋ ਸਕਿਆ ਹੈ, ਪਰ ਇਹ ਵੀਡੀਓ ਹਰ ਕਿਸੇ ਦਾ ਧਿਆਨ ਜ਼ਰੂਰ ਖਿੱਚ ਰਿਹਾ ਹੈ । ਹੋਰ ਪੜ੍ਹੋ : ਗੁਰੂ ਰੰਧਾਵਾ ਦੇ ਨੱਕ ਵਿੱਚੋਂ ਨਿਕਲਿਆ ਖੂਨ, ਪ੍ਰਸ਼ੰਸਕਾਂ ਨੂੰ ਹੋਈ ਚਿੰਤਾ
shahrukh khan ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । shahrukhkhan ਦੱਸ ਦਈਏ ਕਿ ਸ਼ਾਹਰੁਖ ਖ਼ਾਨ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ ਫੌਜੀ ਦੇ ਨਾਲ ਕੀਤੀ ਸੀ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

0 Comments
0

You may also like