ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਨੇ ਸ਼ੇਅਰ ਕੀਤੀ ਪਤਨੀ ਦੀ ਵੀਡੀਓ, ਫਿਰ ਗੁੱਸੇ ‘ਚ ਆਈ ਮੀਰਾ ਰਾਜਪੂਤ ਨੇ ਧਮਕੀ ਦਿੰਦੇ ਹੋਏ ਕਿਹਾ- ਹੁਣ ਤੁਸੀਂ ਵੀ ਦੇਖੋ..

written by Lajwinder kaur | November 01, 2021

ਸ਼ਾਹਿਦ ਕਪੂਰ ਅਤੇ ਉਨ੍ਹਾਂ ਦੀ ਪਤਨੀ ਮੀਰਾ ਰਾਜਪੂਤ ਦੀ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾਂਦਾ ਹੈ। ਦੋਵਾਂ ਦੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੀ ਹੈ। ਮੀਰਾ ਰਾਜਪੂਤ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਫਿੱਟਨੈਸ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

inside image of mira rajput kapoor shared cute pic with hubby shahid kapoor

ਹੋਰ ਪੜ੍ਹੋ : Yes I Am Student : ਪਿਆਰ ਦੇ ਰੰਗਾਂ ਨਾਲ ਭਰਿਆ ‘ਜਾਨ’ ਗੀਤ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖਣ ਨੂੰ ਮਿਲ ਰਹੀ ਹੈ ਸਿੱਧੂ ਮੂਸੇਵਾਲਾ ਅਤੇ ਮੈਂਡੀ ਤੱਖਰ ਦੀ ਰੋਮਾਂਟਿਕ ਕਮਿਸਟਰੀ

ਇਸ ਦੇ ਨਾਲ ਹੀ ਸ਼ਾਹਿਦ ਕਪੂਰ ਵੀ ਆਪਣੀਆਂ ਪੋਸਟਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੇ। ਇਸ ਸਿਲਸਿਲੇ 'ਚ ਸ਼ਾਹਿਦ ਨੇ ਪਤਨੀ ਮੀਰਾ ਦਾ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਪਤਨੀ ਵੱਲੋਂ ਧਮਕੀ ਮਿਲੀ ਹੈ।

ਹੋਰ ਪੜ੍ਹੋ : ਗਾਇਕ ਕਰਨ ਔਜਲਾ ਆਪਣੇ ਨਵੇਂ ਗੀਤ ‘Ask About Me’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਪੁਰਾਣੇ ਸੰਗੀਤ ਦੀਆਂ ਧੁਨਾਂ ਛੂਹ ਰਹੀਆਂ ਨੇ ਦਿਲਾਂ ਨੂੰ, ਦੇਖੋ ਵੀਡੀਓ

shahid kapoor wished happy birthday to his wife mira rajput-min

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ਾਹਿਦ ਨੇ ਇਸ ਦੇ ਕੈਪਸ਼ਨ 'ਚ ਲਿਖਿਆ ਹੈ- Legend। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਰਾ ਨੂੰ ਪੋਸਟ ਵਿੱਚ ਟੈਗ ਵੀ ਕੀਤਾ ਹੈ। ਸ਼ਾਹਿਦ ਦੇ ਇਸ ਫਨੀ ਵੀਡੀਓ 'ਤੇ ਪ੍ਰਸ਼ੰਸਕਾਂ ਅਤੇ ਕਲਾਕਾਰਾਂ ਦੀਆਂ ਕਈ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਮੀਰਾ ਰਾਜਪੂਤ ਨੇ ਵੀ ਵੀਡੀਓ 'ਤੇ ਪ੍ਰਤੀਕਿਰਿਆ ਦਿੱਤੀ ਹੈ। ਮੀਰਾ ਨੇ ਕਮੈਂਟ ਕਰਦੇ ਹੋਏ ਕਿਹਾ ਹੈ – ‘ਇਹ ਕੀ ਹੈ! ਜਸਟ ਵੇਟ ਐਂਡ ਵਾਚ'। ਪ੍ਰਸ਼ੰਸਕ ਵੀ ਦਿਲ ਅਤੇ ਕਈ ਹੋਰ ਇਮੋਜੀਜ਼ ਪੋਸਟ ਕਰਕੇ  ਰਾਹੀਂ ਕਮੈਂਟ ਕਰਕੇ ਆਪਣਾ ਪਿਆਰ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਮੀਰਾ ਕਪੂਰ ਨੇ ਸ਼ਾਹਿਦ ਕਪੂਰ ਨਾਲ ਸਾਲ 2015 ਵਿੱਚ ਵਿਆਹ ਕੀਤਾ ਸੀ ਅਤੇ ਉਨ੍ਹਾਂ ਦੀ ਬੇਟੀ ਮੀਸ਼ਾ ਦਾ ਜਨਮ 2016 ਵਿੱਚ ਹੋਇਆ ਸੀ। ਇਸ ਤੋਂ ਬਾਅਦ ਮੀਰਾ ਨੇ 2018 ਵਿੱਚ ਬੇਟੇ ਜ਼ੈਨ ਨੂੰ ਜਨਮ ਦਿੱਤਾ। ਮੀਰਾ ਕਪੂਰ ਅਤੇ ਸ਼ਾਹਿਦ ਕਪੂਰ ਸੋਸ਼ਲ ਮੀਡੀਆ ‘ਤੇ ਹਮੇਸ਼ਾ ਇੱਕ ਦੂਜੇ ਲਈ ਪਿਆਰ ਨਾਲ ਭਰੀਆਂ ਪੋਸਟਾਂ ਲਈ ਚਰਚਾ ‘ਚ ਬਣੇ ਰਹਿੰਦੇ ਹਨ।

 

 

 

View this post on Instagram

 

A post shared by Shahid Kapoor (@shahidkapoor)

You may also like