ਬਾਲੀਵੁੱਡ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਨਾਜ਼ੁਕ, ਹਸਪਤਾਲ ‘ਚ ਇਲਾਜ ਲਈ ਭਰਤੀ

written by Shaminder | November 23, 2022 06:23pm

ਬਾਲੀਵੁੱਡ ‘ਚ ਇੱਕ ਤੋਂ ਬਾਅਦ ਇੱਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਦਾਕਾਰ ਵਿਕਰਮ ਗੋਖਲੇ (Vikram Gokhale )  ਨੂੰ ਬੀਮਾਰ ਹੋਣ ਦੇ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਪੁਣੇ ਦੇ ਇੱਕ ਹਸਪਤਾਲ ‘ਚ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ ਹੈ । ਉਨ੍ਹਾਂ ਨੇ ਬਾਲੀਵੁੱਡ ਦੀਆਂ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ ।

vikram Gokhle- Image Source : Google

ਹੋਰ ਪੜ੍ਹੋ : ਹਸ਼ਮਤ ਸੁਲਤਾਨਾ ਦੀ ਆਵਾਜ਼ ‘ਚ ਫ਼ਿਲਮ ‘ਸਨੋਮੈਨ’ ਦਾ ਨਵਾਂ ਗੀਤ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਜਿਸ ‘ਚ ਅਗਨੀਪਥ, ਹਮ ਦਿਲ ਦੇ ਚੁਕੇ ਸਨਮ, ਭੂਲ ਭੁਲੱਈਆ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ । ਨਿਊਜ਼ ਏਜੰਸੀ ਨਿਊਜ਼ ਏਜੰਸੀ ਏਐਨਆਈ ਨੇ ਆਪਣੇ ਟਵਿੱਟਰ ਹੈਂਡਲ 'ਤੇ ਦਿੱਗਜ ਅਦਾਕਾਰ ਦੀ ਵਿਗੜਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਵਿੱਚ ਏਜੰਸੀ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

vikram-gokhle- Image Source : Google

ਨਿਊਜ਼ ਏਜੰਸੀ ਨੇ ਆਪਣੇ ਟਵੀਟ 'ਚ ਲਿਖਿਆ, ਦਿੱਗਜ ਅਭਿਨੇਤਾ ਵਿਕਰਮ ਗੋਖਲੇ ਨੂੰ ਕੁਝ ਦਿਨ ਪਹਿਲਾਂ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

vikram Gokhle- Image Source : Google

ਅਦਾਕਾਰ ਨੂੰ ਕੀ ਹੋਇਆ ਹੈ ਉਨ੍ਹਾਂ ਦੀ ਬੀਮਾਰੀ ਦੇ ਬਾਰੇ ਹਾਲੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ । ਉਨ੍ਹਾਂ ਦੇ ਪ੍ਰਸ਼ੰਸਕ ਜਲਦ ਉਨ੍ਹਾਂ ਦੀ ਸਿਹਤਯਾਬ ਹੋਣ ਦੇ ਲਈ ਅਰਦਾਸ ਕਰ ਰਹੇ ਹਨ ।

You may also like