ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਰਿਚਾ ਚੱਢਾ ਨੇ ਖੇਤੀ ਬਿੱਲ ਵਾਪਸ ਲਏ ਜਾਣ ਦੇ ਫੈਸਲੇ ਦਾ ਕੀਤਾ ਸਵਾਗਤ

written by Shaminder | November 20, 2021

ਖੇਤੀ ਬਿੱਲਾਂ (agriculture bill ) ਨੂੰ ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੇ ਨਾਂਅ ਸੰਦੇਸ਼ ‘ਚ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ । ਜਿਸ ਤੋਂ ਬਾਅਦ ਜਿੱਥੇ ਕਿਸਾਨਾਂ ‘ਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਬਾਲੀਵੁੱਡ (Bollywood)  ਸਿਤਾਰਿਆਂ ਨੇ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ । ਅਦਾਕਾਰ ਸੋਨੂੰ ਸੂਦ (Sonu Sood) ਨੇ ਵੀ ਇਸ ਮੁੱਦੇ ‘ਤੇ ਆਪਣਾ ਪੱਖ ਰੱਖਿਆ ਹੈ । ਉਨ੍ਹਾਂ ਨੇ ਟਵੀਟ ਕਰਕੇ ਖੇਤੀ ਕਾਨੂੰਨਾਂ ਦੇ ਰੱਦ ਹੋਣ ‘ਤੇ ਖੁਸ਼ੀ ਜਤਾਈ ਹੈ ।ਐਕਟਰ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ ਤੋਂ ਲਹਿਰਾਏ ਜਾਣਗੇ।

sonu-sood image From instagram

ਧੰਨਵਾਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਇਸ ਇਤਿਹਾਸਕ ਫੈਸਲੇ ਨਾਲ ਪ੍ਰਕਾਸ਼ ਪੂਰਬ ‘ਤੇ ਕਿਸਾਨਾਂ ਦੀ ਰੌਸ਼ਨੀ ਹੋਰ ਵੀ ਇਤਿਹਾਸਕ ਹੋ ਗਈ ਹੈ। ਜੈ ਜਵਾਨ ਜੈ ਕਿਸਾਨ।'' ਇਸ ਦੇ ਨਾਲ ਹੀ ਐਕਟਰਸ ਰਿਚਾ ਚੱਢਾ ਨੇ ਟਵੀਟ ਕਰਕੇ ਲਿਖਿਆ, ''ਜਿੱਤ ਗਏ ਤੁਸੀਂ। ਤੁਹਾਡੀ ਜਿੱਤ ਵਿੱਚ ਸਭ ਦੀ ਜਿੱਤ ਹੈ।"

Richa Chadha tweet image From richa chadha twitter

ਦੱਸ ਦਈਏ ਕਿ ਪਿਛਲੇ ਇੱਕ ਸਾਲ ਤੋਂ ਕਿਸਾਨ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਸਨ ।ਪਰ ਸਰਕਾਰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ‘ਤੇ ਕੋਈ ਗੌਰ ਨਹੀਂ ਸੀ ਕਰ ਰਹੀ ।

ਜਿਸ ਤੋਂ ਬਾਅਦ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਜੋ ਪਿਛਲੇ ਇੱਕ ਸਾਲ ਤੋਂ ਵਿਵਾਦਾਂ ਵਿੱਚ ਹਨ। ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਵੀ ਦਿੱਤੀ ।

You may also like