ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਪਦਮ ਸ਼੍ਰੀ ਨਾਲ ਸਨਮਾਨਿਤ

Written by  Rupinder Kaler   |  November 08th 2021 02:43 PM  |  Updated: November 08th 2021 02:43 PM

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਪਦਮ ਸ਼੍ਰੀ ਨਾਲ ਸਨਮਾਨਿਤ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (kangana ranaut) ਅਤੇ ਗਾਇਕ ਅਦਨਾਨ ਸਾਮੀ ਨੂੰ ਪਦਮ (Padma Shri Award ) ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਹੋਣ ਵਾਲੇ ਪ੍ਰੋਗਰਾਮ 'ਚ ਕੁੱਲ 141 ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਣਾ ਹੈ।

Pic Courtesy: ANI

ਹੋਰ ਪੜ੍ਹੋ :

ਹਰਸ਼ਦੀਪ ਕੌਰ ਨੇ ਬੇਟੇ ਹੁਨਰ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

Pic Courtesy: ANI

ਇਹ ਪੁਰਸਕਾਰ (Padma Shri Award ) ਸਾਲ 2020 ਵਿੱਚ ਸ਼ਾਨਦਾਰ ਕੰਮ ਕਰਨ ਲਈ ਦਿੱਤੇ ਜਾ ਰਹੇ ਹਨ। ਸੇਵਾਮੁਕਤ ਏਅਰ ਮਾਰਸ਼ਲ ਡਾ: ਪਦਮ ਬੰਦੋਪਾਧਿਆਏ ਨੂੰ ਰਾਸ਼ਟਰਪਤੀ ਵੱਲੋਂ ਦਵਾਈ ਦੇ ਖੇਤਰ ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਡਾ: ਪਦਮਾ ਭਾਰਤ ਦੀ ਪਹਿਲੀ ਮਹਿਲਾ ਏਅਰ ਮਾਰਸ਼ਲ ਹੈ।

ਇਸ ਤੋਂ ਪਹਿਲਾਂ ਸ਼ਾਸਤਰੀ ਗਾਇਕ ਪੰਡਿਤ ਚੰਨੁਲਾਲ ਮਿਸ਼ਰਾ ਨੂੰ ਸਾਲ 2020 ਲਈ ਪਦਮ ਵਿਭੂਸ਼ਣ (Padma Shri Award ) ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਪਦਮ ਵਿਭੂਸ਼ਣ ਪੁਰਸਕਾਰ ਉਨ੍ਹਾਂ ਦੀ ਪਤਨੀ ਸੰਗੀਤਾ ਜੇਤਲੀ ਨੂੰ ਭੇਟ ਕੀਤਾ, ਜਦਕਿ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦਾ ਪਦਮ ਵਿਭੂਸ਼ਣ ਪੁਰਸਕਾਰ (Padma Shri Award ) ਉਨ੍ਹਾਂ ਦੀ ਬੇਟੀ ਬੰਸੂਰੀ ਸਵਰਾਜ ਨੇ ਪ੍ਰਾਪਤ ਕੀਤਾ ।

You May Like This
DOWNLOAD APP


© 2023 PTC Punjabi. All Rights Reserved.
Powered by PTC Network