ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਪੰਜਾਬੀ ਗੀਤ ‘ਤੇ ਕੀਤਾ ਡਾਂਸ, ਵੀਡੀਓ ਸੋਸ਼ਲ ਮੀਡੀਆ ਤੇ ਕੀਤਾ ਜਾ ਰਿਹਾ ਪਸੰਦ

written by Shaminder | January 22, 2021

ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਆਪਣੀ ਬਿਹਤਰੀਨ ਐਕਟਿੰਗ ਲਈ ਜਾਣੀ ਜਾਂਦੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੂੰ ਬਿਹਤਰੀਨ ਡਾਂਸ ਦੇ ਲਈ ਵੀ ਜਾਣਿਆ ਜਾਂਦਾ ਹੈ ।ਉਨ੍ਹਾਂ ਦਾ ਇੱਕ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । kriti-sanon ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕ੍ਰਿਤੀ ਪੰਜਾਬੀ ਗੀਤ ‘ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ । ਉਹ ਸੁਨੰਦਾ ਸ਼ਰਮਾ ਦੇ ਗੀਤ ‘ਮੇਰੀ ਮੰਮੀ ਨੂੰ ਪਸੰਦ ਨਹੀਂ ਤੂੰ’ ਗੀਤ ‘ਤੇ ਪਰਫਾਰਮ ਕਰ ਰਹੀ ਹੈ । ਹੋਰ ਪੜ੍ਹੋ :ਪਿਤਾ ਦੀ ਮੌਤ ਹੋਣ ਦੇ ਬਾਵਜੂਦ ਕ੍ਰਿਕੇਟ ਦੇ ਮੈਦਾਨ ’ਚ ਡਟੇ ਰਹੇ ਸਿਰਾਜ, ਧਰਮਿੰਦਰ ਨੇ ਤਸਵੀਰਾਂ ਸ਼ੇਅਰ ਕਰਕੇ ਕਿਹਾ ਪੂਰੇ ਦੇਸ਼ ਨੂੰ ਸਿਰਾਜ ’ਤੇ ਮਾਣ
kriti-sanon ਕ੍ਰਿਤੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਹਜ਼ਾਰਾਂ ਵਾਰ ਲਾਈਕ ਕੀਤਾ ਜਾ ਚੁੱਕਿਆ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਸ਼ੇਅਰ ਵੀ ਕੀਤਾ ਜਾ ਰਿਹਾ ਹੈ । kriti-sanon ਵੀਡੀਓ ‘ਚ ਕ੍ਰਿਤੀ ਦੇ ਡਾਂਸ ਸਟੈਪਸ ਅਤੇ ਐਕਸਪ੍ਰੈਸ਼ਨ ਵੇਖਣ ਲਾਇਕ ਹਨ ।ਬਲੈਕ ਡਰੈੱਸ ‘ਚ ਵਾਇਰਲ ਹੋ ਰਹੇ ਉਨ੍ਹਾਂ ਦੇ ਵੀਡੀਓ ਨੂੰ ਪ੍ਰਸ਼ੰਸਕ ਪਸੰਦ ਕਰ ਰਹੇ ਹਨ ।

 
View this post on Instagram
 

A post shared by Filmfare (@filmfare)

0 Comments
0

You may also like