ਬਾਲੀਵੁੱਡ ਅਦਾਕਾਰਾ ਮੌਨੀ ਰਾਏ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

written by Lajwinder kaur | July 04, 2022

Mouni Roy offers prayers at Golden Temple: ਟੀਵੀ ਅਤੇ ਬਾਲੀਵੁੱਡ ਅਦਾਕਾਰਾ ਮੌਨੀ ਰਾਏ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜੀ  ਹਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੀ। ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ ਹਨ।

ਹੋਰ ਪੜ੍ਹੋ : 27 ਸਾਲ ਬਾਅਦ ਫਿਰ ਇਕੱਠੇ ਆਉਣਗੇ ਬਾਲੀਵੁੱਡ ਦੇ 'ਕਰਨ-ਅਰਜੁਨ', ਐਕਸ਼ਨ ਫ਼ਿਲਮ 'ਚ ਨਜ਼ਰ ਆਵੇਗੀ ਸ਼ਾਹਰੁਖ- ਸਲਮਾਨ ਦੀ ਜੋੜੀ

ਅਭਿਨੇਤਰੀ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਦਾ ਦੌਰਾ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਪਰਮਾਤਮਾ ਦੀਆਂ ਅਸੀਸਾਂ ਲਈਆਂ । ਤਸਵੀਰਾਂ ‘ਚ ਦੇਖ ਸਕਦੇ ਹੋ ਮੌਨੀ ਨੇ ਚਿੱਟੇ ਰੰਗ ਦਾ ਸਲਵਾਰ-ਸੂਟ ਪਾਇਆ ਹੋਇਆ ਹੈ ਤੇ ਸਿਰ ਉੱਤੇ ਨੂੰ ਚਿੱਟੇ ਰੰਗ ਦੇ ਦੁਪੱਟੇ ਦੇ ਨਾਲ ਢੱਕਿਆ ਹੋਇਆ ਹੈ। ਉਨ੍ਹਾਂ ਨੇ ਕੁਝ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਹਨ। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

ਦੱਸ ਦਈਏ ਇਸੇ ਸਾਲ ਅਦਾਕਾਰਾ ਮੌਨੀ ਰਾਏ ਅਤੇ ਆਪਣੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਜਨਵਰੀ ਮਹੀਨੇ ‘ਚ ਵਿਆਹ ਕਰਵਾਇਆ ਸੀ। ਇਸ ਵਿਆਹ ‘ਚ ਖ਼ਾਸ ਦੋਸਤ ਅਤੇ ਪਰਿਵਾਰਕ ਮੈਂਬਰ ਹੀ ਸ਼ਾਮਿਲ ਹੋਏ ਸਨ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।

Mouni Roy marries longtime boyfriend Suraj Nambiar Bengali bride

ਜੇ ਗੱਲ ਕਰੀਏ ਮੌਨੀ ਰਾਏ ਜੋ ਕਿ ਬਹੁਤ ਜਲਦ ਰਣਬੀਰ ਅਤੇ ਆਲੀਆ ਦੇ ਨਾਲ ਬ੍ਰਹਮਾਸਤਰ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਦੱਸ ਦਈਏ ਮੌਨੀ ਰਾਏ ਪਹਿਲਾਂ ਵੀ ਕਈ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਹ ਕਈ ਨਾਮੀ ਟੀਵੀ ਸੀਰੀਅਲਸ ਵਿੱਚ ਕੰਮ ਕਰ ਚੁੱਕੀ ਹੈ। ਮੌਨੀ ਨੂੰ ਟੀਵੀ ਦੇ ਮਸ਼ਹੂਰ ਸ਼ੋਅ ਨਾਗਿਨ ਤੋਂ ਪ੍ਰਸਿੱਧੀ ਮਿਲੀ ਸੀ।

ਹੋਰ ਪੜ੍ਹੋ : ਬੀਚ 'ਤੇ ਰੋਮਾਂਟਿਕ ਹੁੰਦੇ ਨਜ਼ਰ ਆਏ ਸੈਫ ਅਲੀ ਖ਼ਾਨ ਤੇ ਕਰੀਨਾ ਕਪੂਰ ਖ਼ਾਨ, ਦੇਖੋ ਤਸਵੀਰਾਂ

 

 

View this post on Instagram

 

A post shared by mon (@imouniroy)

You may also like