ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਵਿਦੇਸ਼ ‘ਚ ਛੁੱਟੀਆਂ ਮਨਾਉਣ ਲਈ ਪਰਿਵਾਰ ਸਮੇਤ ਹੋਈ ਰਵਾਨਾ

Written by  Shaminder   |  December 21st 2020 02:47 PM  |  Updated: December 21st 2020 02:47 PM

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਵਿਦੇਸ਼ ‘ਚ ਛੁੱਟੀਆਂ ਮਨਾਉਣ ਲਈ ਪਰਿਵਾਰ ਸਮੇਤ ਹੋਈ ਰਵਾਨਾ

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਹੁਣ ਉਹ ਆਪਣੀਆਂ ਛੁੱਟੀਆਂ ਮਨਾਉਣ ਲਈ ਵਿਦੇਸ਼ ਗਏ ਹਨ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।

shilpa

ਇਸ ਦੇ ਨਾਲ ਹੀ ਉਨ੍ਹਾਂ ਦੀ ਪਰਿਵਾਰ ਦੇ ਨਾਲ ਵੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਪ੍ਰਾਈਵੇਟ ਜੈੱਟ ‘ਤੇ ਸਵਾਰ ਹੋਣ ਤੋਂ ਪਹਿਲਾਂ ਪੋਜ਼ ਦਿੰਦੇ ਨਜ਼ਰ ਆਏ ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਬੇਟੇ ਵਿਆਨ ਨਾਲ ਸਜਾਇਆ ਕ੍ਰਿਸਮਸ ਟ੍ਰੀ, ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ

shilpa shetty

ਇਸ ਪ੍ਰਾਈਵੇਟ ਜੈਟ ‘ਚ ਸ਼ਿਲਪਾ ਆਪਣੀ ਮਾਂ ਅਤੇ ਭੈਣਾਂ ਦੇ ਨਾਲ ਵਿਦੇਸ਼ ਛੁੱਟੀਆਂ ਮਨਾਉਣ ਲਈ ਰਵਾਨਾ ਹੋਈ ਹੈ ।

shilpa

ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ੧੩ ਸਾਲ ਬਾਅਦ ਅਦਾਕਾਰੀ ਦੀ ਦੁਨੀਆ ‘ਚ ਵਾਪਸੀ ਕਰ ਰਹੀ ਹੈ । ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਫ਼ਿਲਮ ਨਿਕੰਮਾ ਦੀ ਸ਼ੂਟਿੰਗ ਪੂਰੀ ਕੀਤੀ, ਹੈ । ਜਿਸਦੇ ਰੈਪ ਅੱਪ ਸੈਲੀਬ੍ਰੇਸ਼ਨ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network